Skip to content
Independent perspectives. Global stories.
BREAKING

ਅੰਮ੍ਰਿਤਸਰ ਵਿਖੇ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

Share this story

ਅੰਮ੍ਰਿਤਸਰ, 28 ਜਨਵਰੀ (ਦਵਾਰਕਾ ਨਾਥ ਰਾਣਾ)- 69ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਜੰਗਲਾਤ, ਛਪਾਈ ਤੇ ਲਿਖਣ ਸਮੱਗਰੀ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰ੍ਰੇਣੀਆਂ ਮੰਤਰੀ ਪੰਜਾਬ ਸ੍ਰ ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕਮਲਦੀਪ ਸਿੰਘ ਸੰਘਾ ਤੇ ਪੁਲਿਸ ਕਮਿਸ਼ਨਰ ਸ੍ਰੀ ਐਸ:ਐਸ:ਸ੍ਰੀਵਾਸਤਵਾ ਉਨ੍ਹਾਂ ਦੇ ਨਾਲ ਸਨ। ਪਰੇਡ ਕਮਾਂਡਰ ਪਰਮਿੰਦਰ ਕੌਰ ਏ:ਸੀ:ਪੀ ਦੀ ਅਗਵਾਈ ਵਿਚ ਪੁਲਿਸ, ਹੋਮਗਾਰਡਜ਼, ਐਨ.ਸੀ.ਸੀ ਕੈਡਿਟਾਂ, ਐਨ. ਐਸ. ਐਸ ਸਕਾਊਟਸ ਅਤੇ ਗਰਲਜ਼ ਗਾਈਡਜ਼ ਦੀਆਂ ਟੁਕੜੀਆਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ ਜਦ ਕਿ ਪੰਜਾਬ ਪੁਲਿਸ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਬੈਂਡ ਦੀਆਂ ਧੁਨਾਂ ਵਜਾ ਕੇ ਸਮਾਗਮ ਨੂੰ ਸੰਗੀਤਕ ਰੰਗਤ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਸਾਨਦਾਰ ਝਾਕੀਆਂ ਨੇ ਦਿਲਕਸ਼ ਨਜ਼ਾਰਾ ਪੇਸ਼ ਕੀਤਾ। ਸ੍ਰੀ ਧਰਮਸੋਤ ਨੇ ਇਸ ਮੌਕੇ ਆਪਣੇ ਸੰਬੋਧਨ ’ਚ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਅਗਵਾਈ ਵਿੱਚ ਆਜ਼ਾਦੀ ਦੀ ਲੜਾਈ ਲੜੀ ਅਤੇ ਅਥਾਹ ਕੁਰਬਾਨੀਆਂ ਦੇ ਕੇ ਆਜ਼ਾਦੀ ਪ੍ਰਾਪਤ ਕੀਤੀ। ਇਨ੍ਹਾਂ ਕੁਰਬਾਨੀਆਂ ਸਦਕਾ 15 ਅਗਸਤ, 1947 ਨੂੰ ਦੇਸ਼ ਆਜ਼ਾਦ ਹੋਇਆ। ਦੇਸ਼ ਦੇ ਨੇਤਾਵਾਂ ਅਤੇ ਚਿੰਤਕਾਂ ਨੇ ਦੇਸ਼ ਨੂੰ ਸੰਸਾਰ ਦਾ ਵੱਡਾ ਲੋਕਤੰਤਰ ਗਣਰਾਜ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਸ਼ੁਰੂ ਕੀਤਾ, ਜਿਸ ਤਹਿਤ 26 ਜਨਵਰੀ, 1950 ਨੂੰ ਦੇਸ਼ ਵਿੱਚ ਸਵਿਧਾਨ ਲਾਗੂ ਹੋਣ ਨਾਲ ਦੇਸ਼ ਲੋਕਤੰਤਰੀ ਗਣਰਾਜ ਬਣ ਗਿਆ। ਉਨ੍ਹਾਂ ਕਿਹਾ ਕਿ ਸੰਵਿਧਾਨ ਤਹਿਤ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ। ਸਾਡੇ ਦੇਸ਼ ਵਿੱਚ ਕਿਸੇ ਵੀ ਵਿਅਕਤੀ ਨਾਲ ਜਾਤ, ਧਰਮ, ਫਿਰਕੇ ਬਰਾਦਰੀ, ਬੋਲੀ ਜਾਂ ਇਲਾਕੇ ਦੇ ਅਧਾਰ ਤੇ ਵਿਤਕਰਾ ਨਹੀਂ ਕੀਤਾ ਜਾਂਦਾ।

WRITTEN BY