Skip to content
Independent perspectives. Global stories.
BREAKING

ਲੁਧਿਆਣਾ ਨਗਰ-ਨਿਗਮ ਚੋਣਾਂ 24 ਫਰਵਰੀ ਨੂੰ : ਕੈਪਟਨ

Share this story

ਚੰਡੀਗੜ੍ਹ, 29 ਜਨਵਰੀ- ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੰਤਰੀ ਮੰਡਲ ਦੇ ਵਿਸਥਾਰ ਅਤੇ ਲੁਧਿਆਣਾ ਨਿਗਮ ਚੋਣ ਬਾਰੇ ਸਥਿਤੀ ਸਪਸ਼ਟ ਕਰ ਦਿਤੀ ਹੈ।ਉਨ੍ਹਾਂ ਇਥੇ ਪੰਜਾਬ ਕਲਾ ਭਵਨ ਵਿਚ ਇਕ ਪ੍ਰੋਗਰਾਮ ‘ਚ ਸ਼ਾਮਲ ਹੋਣ ਸਮੇਂ ਪਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਲੁਧਿਆਣਾ ਨਗਰ-ਨਿਗਮ ਦੀ ਚੋਣ 24 ਫਰਵਰੀ ਨੂੰ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ 26 ਫਰਵਰੀ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।ਉਨ੍ਹਾਂ ਕਿਹਾ ਕਿ ਨਗਰ-ਨਿਗਰ ਚੋਣ ਤੋਂ ਫੌਰੀ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਵਾਧਾ 26 ਜਾਂ 27 ਫਰਵਰੀ ਨੂੰ ਕਰ ਦਿੱਤਾ ਜਾਵੇਗਾ। ਲੁਧਿਆਣਾ ਨਗਰ ਨਿਗਮ ਚੋਣਾਂ ਬਾਰੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨੇ ਵੀ ਪੁਸ਼ਟੀ ਕੀਤੀ। ਉਹ ਗੁਰਦਾਸਪੁਰ ਦੇ ਕੇਸ਼ੋਪੁਰ ਛੰਬ ਦੀ ਬਰਡ ਸੈਂਚਰੀ ਵਿਖੇ ਪਹਿਲੀ ਵਾਰ ਮਨਾਏ ਗਏ ‘ਬਰਡ ਫੈਸਟੀਵਲ’ ਵਿੱਚ ਹਿੱਸਾ ਲੈਣ ਪਹੁੰਚੇ ਸਨ।

WRITTEN BY