Skip to content
Independent perspectives. Global stories.
BREAKING

ਖ਼ਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗੁਰੂ ਹਰ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

Share this story

ਪਟਿਆਲਾ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਅੱਜ ਖ਼ਾਲਸਾ ਕਾਲਜ, ਪਟਿਆਲਾ ਵਿਖੇ ਗੁਰਮਤਿ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਗੁਰੂ ਹਰ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਤੇਜਿੰਦਰਪਾਲ ਸਿੰਘ, ਯੂਨੀਵਰਸਿਟੀ ਕਾਲਜ, ਮੀਰਾਂਪੁਰ ਨੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰੂ ਹਰ ਰਾਇ ਸਾਹਿਬ ਜੀ ਨੇ ਸੰਗਤ, ਪੰਗਤ, ਲੰਗਰ, ਸਿੱਖ ਮਰਿਆਦਾ, ਭਗਤੀ, ਦਸਵੰਦ, ਸਮਾਜ ਭਲਾਈ, ਨਿਮਰਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਭਰਪੂਰ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਧਰਮ ਵਿਚ ਪੱਕਾ ਵਿਸਵਾਸ਼ ਰੱਖਣ ਲਈ ਪ੍ਰੇਰਿਆ। ਡਾ. ਸਾਹਿਬ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਸੱਚੀ ਕਿਰਤ ਕਰਨ ਲਈ ਵੀ ਕਿਹਾ ਅਤੇ ਉਨ੍ਹਾਂ ਨੂੰ ਕੁਦਰਤੀ ਵਾਤਾਵਰਣ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਦਾ ਅਹਿਸਾਸ ਵੀ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉਭਾ ਨੇ ਡਾ. ਤੇਜਿੰਦਰਪਾਲ ਸਿੰਘ ਜੀ ਨੂੰ ‘ਜੀ ਆਇਆਂ’ ਕਹਿੰਦੇ ਹੋਏ ਕਿਹਾ ਕਿ ਵਿਦਿਅਕ ਸੰਸਥਾਵਾਂ ਵਿਚ ਗੁਰੂ ਸਾਹਿਬਾਨਾਂ ਨਾਲ ਸਬੰਧਤ ਪੁਰਬ ਮਨਾਉਣ ਨਾਲ ਅਸੀਂ ਆਪਣੇ ਵਿਦਿਆਰਥੀਆਂ ਨੂੰ ਗੁਰੂ ਦੇ ਸਿਧਾਂਤਾਂ ਨਾਲ ਜੋੜ ਕੇ ਰੱਖ ਸਕਦੇ ਹਨ ਜਿਹੜੇ ਕਿ ਉਨ੍ਹਾਂ ਨੂੰ ਅਧਿਆਤਮਿਕ ਬਿਰਤੀ ਦੇ ਮਾਲਕ ਬਣਾਉਦੇ ਹਨ ਅਤੇ ਜੀਵਨ ਵਿਚ ਸਹੀ ਦਿਸ਼ਾ ਅਤੇ ਸਹੀ ਸੇਧ ਵੀ ਦਿੰਦੇ ਹਨ। ਡਾ. ਤਰਲੋਚਨ ਸਿੰਘ ਮਹਾਜਨ, ਵਾਇਸ ਪ੍ਰਿੰਸੀਪਲ ਨੇ ਡਾ. ਤੇਜਿੰਦਰਪਾਲ ਸਿੰਘ ਜੀ ਦੁਆਰਾ ਕੀਮਤੀ ਵਿਚਾਰ ਪ੍ਰਗਟ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਡਾ. ਗੁਰਵੀਰ ਸਿੰਘ ਨੇ ਕੀਤਾ। ਇਹ ਸਮਾਗਮ ਗੁਰਮਤਿ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਕਨਵੀਨਰ ਪ੍ਰੋ. ਸੁਖਮੋਹਨ ਕੌਰ ਅਤੇ ਸਬੰਧਤ ਅਧਿਆਪਕ ਸਾਹਿਬਾਨਾਂ ਦੀ ਸੁਚੱਜੀ ਅਗਵਾਈ ਅਧੀਨ ਸਫ਼ਲਤਾਪੂਰਵਕ ਸੰਪਨ ਹੋਇਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਵਿਦਿਆਰਥੀਆਂ ਲਈ ਚਾਹ ਦਾ ਲੰਗਰ ਵੀ ਲਗਾਇਆ ਗਿਆ।

WRITTEN BY