Skip to content
Independent perspectives. Global stories.
BREAKING

ਬਾਡੀ ਬਿਲਡਿੰਗ ਚੈਂਪੀਅਨਸ਼ਿੱਪ ’ਚ ਮਿਸਟਰ ਮੋਹਾਲੀ ਦਾ ਖ਼ਿਤਾਬ ਜਿੱਤਣ ਵਾਲੇ ਅਵਤਾਰ ਸਿੰਘ ਮੁੰਡੀਆਂ ਦਾ ਚੰਨੀ ਵੱਲੋਂ ਸਨਮਾਨ

Share this story

ਮੋਰਿੰਡਾ, 31 ਜਨਵਰੀ (ਹਰਜਿੰਦਰ ਸਿੰਘ ਛਿੱਬਰ)-ਬਾਡੀ ਬਿਲਡਿੰਗ ਚੈਂਪੀਅਨਸ਼ਿੱਪ ਜਿੱਤ ਕੇ ਮਿਸਟਰ ਮੋਹਾਲੀ ਦਾ ਖ਼ਿਤਾਬ ਜਿੱਤਣ ਵਾਲੇ ਨਜ਼ਦੀਕੀ ਪਿੰਡ ਮੁੰਡੀਆਂ ਦੇ ਵਸਨੀਕ ਅਵਤਾਰ ਸਿੰਘ ਮੁੰਡੀ ਨੂੰ ਹਲਕਾ ਵਿਧਾਇਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸਟਰ ਮੋਹਾਲੀ ਬਣੇ ਅਵਤਾਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਮੁੰਡੀਆਂ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 1920 ਨੇ ਦੱਸਿਆ ਕਿ ਬੀਤੇ ਦਿਨੀਂ ਐਮਚੋਰ ਬਾਡੀ ਬਿਲਡਿੰਗ ਐਂਡ ਫਿਟਨਸ ਐਸ਼ੋਸੀਏਸ਼ਨ ਮੋਹਾਲੀ ਵੱਲੋ ਕਰਵਾਏ ਬਾਡੀ ਬਿਲਡਿੰਗ ਮੁਕਾਬਲਿਆਂ ’ਚ ਚੰਗਾ ਪ੍ਰਦਰਸ਼ਨ ਕਰਕੇ ਅਵਤਾਰ ਸਿੰਘ ਮੁੰਡੀਆਂ ਨੇ ਮਿਸਟਰ ਮੋਹਾਲੀ ਦਾ ਖਿਤਾਬ ਹਾਸਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੱਜ ਮਾਣ ਮਹਿਸੂਸ ਹੋ ਰਿਹਾ ਹੈ ਕਿ ਮੇਰਾ ਪੁੱਤਰ ਅਵਤਾਰ ਸਿੰਘ ਕਰੜ੍ਹੀ ਮਿਹਨਤ ਕਰਕੇ ਮਿਸਟਰ ਮੋਹਾਲੀ ਚੁਣਿਆ ਗਿਆ ਹੈ। ਇਸ ਮੋਕੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਵਤਾਰ ਸਿੰਘ ਮੁੰਡੀ ਤੋਂ ਹੋਰਨਾਂ ਨੋਜਵਾਨਾਂ ਨੂੰ ਵੀ ਪ੍ਰੇਰਣਾ ਲੈ ਕੇ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਖੇਡਾਂ ਵਿੱਚ ਜ਼ੋਰ ਅਜ਼ਮਾਇਸ਼ ਕਰਨੀ ਚਾਹੀਦੀ ਹੈ। ਇਸ ਮੋਕੇ ਡੀ.ਐਸ.ਪੀ ਨਵਰੀਤ ਸਿੰਘ ਵਿਰਕ, ਸਵਰਨ ਸਿੰਘ, ਮਨੀ ਮੁੰਡੀ ਅਤੇ ਗੁਰਜੀਤ ਸਿੰਘ ਮੁੰਡੀਆਂ ਆਦਿ ਪਤਵੰਤੇ ਹਾਜ਼ਰ ਸਨ।

WRITTEN BY