April 29, 2026 12:00 am

ਜਾਪਾਨ ਦੇ ਪ੍ਰਧਾਨ ਮੰਤਰੀ ਹੋਣਗੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ

ਨਵੀਂ ਦਿੱਲੀ, 25 ਜਨਵਰੀ (ਵਿਸ਼ਵ ਵਾਰਤਾ)-ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ ਸ਼ਿੰਜੋ ਭਾਰਤ ਅਤੇ ਜਪਾਨ ਵਿਚਾਲੇ ਸਾਲਾਨਾ ਸੰਮੇਲਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਬੈਠਕ ਕਰਨਗੇ। ਬੈਠਕ ਵਿੱਚ ਭਾਰਤ ਜਾਪਾਨ ਰਣਨੀਤੀ ਅਤੇ ਵਿਸ਼ਵ ਭਾਗੀਦਾਰੀ ਦੇ ਮੁੱਦਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਅੱਕੀ ਆਬੇ ਵੀ ਆ ਰਹੇ ਹਨ। ਜਾਪਾਨ ਦੇ ਪ੍ਰਧਾਨ ਮੰਤਰੀ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨਾਲ ਵੀ ਮੁਲਾਕਾਤ ਕਰਨਗੇ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪ੍ਰੇਡ ਦੇਖਣਗੇ।

Send this to a friend