Skip to content
Independent perspectives. Global stories.
BREAKING

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿਘੀ ਵਿਦਾਇਗੀ

Share this story

ਅੰਮ੍ਰਿਤਸਰ, 31 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰਦੁਆਰਾ ਇੰਸਪੈਕਟਰ ਸ. ਗੁਰਵੇਲ ਸਿੰਘ ਮੁੰਡਾ ਪਿੰਡ ਅਤੇ ਸ਼੍ਰੋਮਣੀ ਕਮੇਟੀ ਦਫਤਰ ਦੇ ਮੁਖ ਗੇਟ ਵਿਖੇ ਸੁਰਖਿਆ ਇੰਚਾਰਜ ਸ. ਬਲਵੰਤ ਸਿੰਘ ਨੂੰ ਸੇਵਾ ਮੁਕਤ ਹੋਣ ‘ਤੇ ਨਿਘੀ ਵਿਦਾਇਗੀ ਦਿਤੀ ਗਈ। ਸੇਵਾ ਮੁਕਤ ਹੋਏ ਇਨ੍ਹਾਂ ਮੁਲਾਜਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁਖ ਸਕਤਰ ਡਾ. ਰੂਪ ਸਿੰਘ, ਸਕਤਰ ਸ. ਮਨਜੀਤ ਸਿੰਘ ਚੀਮਾ ਬਾਠ ਅਤੇ ਵਧੀਕ ਸਕਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਪ੍ਰਤਾਪ ਸਿੰਘ ਨੇ ਸਿਰੋਪਾਓ, ਲੋਈ ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁਖ ਸਕਤਰ ਡਾ. ਰੂਪ ਸਿੰਘ ਨੇ ਜਿਥੇ ਸੇਵਾ ਮੁਕਤ ਹੋਏ ਮੁਲਾਜਮਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਦੇ ਚੰਗੇ ਭਵਿਖ ਦੀ ਵੀ ਕਾਮਨਾ ਕੀਤੀ। ਇਸ ਮੌਕੇ ਸਕਤਰ ਸ. ਮਨਜੀਤ ਸਿੰਘ ਚੀਮਾ ਬਾਠ ਨੇ ਵੀ ਸੇਵਾ ਮੁਕਤ ਮੁਲਾਜਮਾਂ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕਤਰ ਸ. ਦਿਲਜੀਤ ਸਿੰਘ ਬੇਦੀ, ਸ. ਪ੍ਰਤਾਪ ਸਿੰਘ, ਸ. ਜਗਜੀਤ ਸਿੰਘ ਜਗੀ ਨਿਜੀ ਸਹਾਇਕ, ਸ. ਤੇਜਿੰਦਰ ਸਿੰਘ ਪਡਾ ਮੀਤ ਸਕਤਰ, ਸ. ਕੁਲਵੰਤ ਸਿੰਘ ਸਾਬਕਾ ਸਕਤਰ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ ਮਲਕੀਤ ਸਿੰਘ ਬਹੜਿਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਮੁਖਤਿਆਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ. ਸਤਨਾਮ ਸਿੰਘ ਰਿਆੜ, ਸ. ਜਤਿੰਦਰਪਾਲ ਸਿੰਘ ਲਦੇਹ ਤੇ ਸ. ਸਤਨਾਮ ਸਿੰਘ ਸਰਹਾਲੀ ਐਡੀਸ਼ਨਲ ਚੀਫ, ਸ. ਪਰਵਿੰਦਰ ਸਿੰਘ ਡੰਡੀ, ਸ. ਜਸਾ ਸਿੰਘ ਮੁੰਡਾ ਪਿੰਡ, ਸ. ਰਣਜੀਤ ਸਿੰਘ ਭੋਮਾ, ਸ. ਪ੍ਰਭਜੋਤ ਸਿੰਘ, ਮਨਜੀਤ ਸਿੰਘ, ਬਿਕਰਮਜੀਤ ਸਿੰਘ, ਗੁਰਮੇਜ ਸਿੰਘ ਸਮੇਤ ਸੇਵਾ ਮੁਕਤ ਹੋਏ ਮੁਲਾਜਮਾਂ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

WRITTEN BY