April 28, 2026 11:59 pm

ਗਣਤੰਤਰ ਦਿਵਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਨਵੀਂ ਦਿੱਲੀ, 25 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਦੇਸ਼ ਭਰ ਵਿਚ ਭਲਕੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਲਗਪਗ 25 ਹਜ਼ਾਰ ਜਵਾਨ ਚੌਕਸੀ ਲਈ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ ਗਣਤੰਤਰ ਦਿਵਸ ਪਰੇਡ ਦੇ ਰਾਏਸੀਨਾ ਹਿਲਸ ਤੋਂ ਲਾਲ ਕਿਲੇ ਤੱਕ ਜ਼ਮੀਨ ਤੋਂ ਲੈ ਕੇ ਆਕਾਸ਼ ਤੱਕ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਰਾਜਪਥ, ਜਿਥੇ ਰਾਸ਼ਰਪਤੀ ਪ੍ਰਣਬ ਮੁਖਰਜੀ ਤਿਰੰਗਾ ਲਹਿਰਾਉਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ, ’ਤੇ ਕਈ ਪੜਾਅਵਾਰ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਗੁਆਂਢੀ ਸੂਬਿਆਂ ਨਾਲ ਲਗਦੀਆਂ ਹੱਦਾਂ ’ਤੇ ਵੀ ਬੈਰੀਕੇਡ ਲਾ ਕੇ ਚੌਕਸੀ ਰਖੀ ਜਾ ਰਹੀ ਹੈ। ਇਸ ਦੌਰਾਨ ਰਾਜਧਾਨੀ ਵਿਚ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ 1500 ਜਵਾਨ ਤਾਇਨਾਤ ਕੀਤੇ ਗਏ ਹਨ। ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਤੇ ਹੋਰ ਥਾਵਾਂ ’ਤੇ ਉਚੇਚੇ ਤੌਰ ’ਤੇ ਚੌਕਸੀ ਰੱਖੀ ਜਾ ਰਹੀ ਹੈ।

Send this to a friend