Skip to content
Independent perspectives. Global stories.
BREAKING

ਡੀ ਸੀ ਦਫਤਰ ਇੰਪਲਾਈਜ ਯੂਨੀਅਨ ਵਲੋਂ ਦੋ ਦਿਨਾਂ ਹੜਤਾਲ ਭਲਕੇ ਤੋਂ

Share this story

ਐਸ ਏ ਐਸ ਨਗਰ – ਡੀ ਸੀ ਦਫਤਰ ਇੰਪਲਾਈਜ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਦੋ ਦਿਨਾਂ ਕਲਮ ਛੋੜ ਹੜਤਾਲ ਇਕ ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ 1 ਫਰਵਰੀ ਨੂੰ ਯੂਨੀਅਨ ਵਲੋਂ ਗੇਟ ਰੈਲੀ ਕੀਤੀ ਜਾਵੇਗੀ ਅਤੇ 2 ਫਰਵਰੀ ਨੂੰ ਕਲਮ ਛੋੜ ਹੜਤਾਲ ਕਰਨ ਦੇ ਨਾਲ ਹੀ ਪੰਜਾਬ ਸਰਕਾਰ ਦਾ ਪੁਤਲਾ ਵੀ ਸਾੜਿਆ ਜਾਵੇਗਾ| ਉਹਨਾਂ ਕਿਹਾ ਕਿ ਉਹਨਾਂ ਦੀ ਮੁੱਖ ਮੰਗ ਹੈ ਕਿ ਵਿਭਾਗ ਵਿੱਚ ਖਾਲੀ ਪਈਆਂ ਆਸਾਮੀਆਂ ਉੱਪਰ ਤੁਰੰਤ ਨਵੀਂ ਭਰਤੀ ਕੀਤੀ ਜਾਵੇ| ਉਹਨਾਂ ਕਿਹਾ ਕਿ 31 ਮਾਰਚ ਤੋਂ ਬਾਅਦ ਆਊਟ ਸੋਰਸਿੰਗ ਤੇ ਲਏ ਕਰਮਚਾਰੀਆਂ ਨੂੰ ਵੀ ਸਰਕਾਰ ਵਲੋਂ ਫਾਰਗ ਕਰ ਦੇਣਾ ਹੈ, ਜਿਸ ਕਾਰਨ ਬਾਕੀ ਰਹਿੰਦੇ ਕਰਮਚਾਰੀਆਂ ਉਪਰ ਕੰਮ ਦਾ ਬਹੁਤ ਜਿਆਦਾ ਬੋਝ ਪੈ ਜਾਵੇਗਾ| ਉਹਨਾਂ ਕਿਹਾ ਕਿ ਡੀ ਸੀ ਦਫਤਰਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਉੱਪਰ ਪਹਿਲਾਂ ਵੀ ਕੰਮ ਦਾ ਕਾਫੀ ਬੋਝ ਹੈ| ਉੁਹਨਾਂ ਮੰਗ ਕੀਤੀ ਕਿ ਡੀ ਸੀ ਦਫਤਰਾਂ ਵਿੱਚ ਜਲਦੀ ਹੀ ਨਵੀਂ ਭਰਤੀ ਕੀਤੀ ਜਾਵੇ|

WRITTEN BY