Skip to content
Independent perspectives. Global stories.
BREAKING

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਾਨਵ ਅਤੇ ਵਾਤਾਵਰਣ ਲਈ ਹਾਨੀਕਾਰਕ 20 ਕੀਟਨਾਸ਼ਕਾਂ ਦੀ ਵਿੱਕਰੀ ’ਤੇ ਪਾਬੰਦੀ ਦੇ ਹੁਕਮ

Share this story

ਚੰਡੀਗੜ, 31 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਕੀਟਨਾਸ਼ਕਾਂ ਦੀ ਵਿਕਰੀ ’ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿਤੀ ਹੈ ਜੋ ਮਾਨਵ ਲਈ ਨੁਕਸਾਨਦੇਹ ਹੋਣ ਦੇ ਨਾਲ-ਨਾਲ ਵਾਤਾਵਰਣ ਦੀ ਸਥਿਰਤਾ ਅਤੇ ਆਰਥਿਕ ਵਿਹਾਰਕਤਾ ਲਈ ਵੀ ਮਾਰੂ ਹਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਵਿਭਾਗ ਦਾ ਚਾਰਜ ਵੀ ਹੈ ਨੇ 1 ਫਰਵਰੀ, 2018 ਤੋਂ ਇਨਾਂ ਕੀਟਨਾਸ਼ਕਾਂ ਉੱਤੇ ਪਾਬੰਦੀ ਲਈ ਸਹਿਮਤੀ ਦੇ ਦਿਤੀ ਹੈ।
ਮੁਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਇਸ ਸਬੰਧ ਵਿਚ ਕਿਸੇ ਵੀ ਤਰਾਂ ਦੀ ਢਿਲ-ਮਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨਾਂ ਨੇ ਇਸ ਪਾਬੰਦੀ ਨੂੰ ਸਹੀ ਅਤੇ ਸਖ਼ਤ ਢੰਗ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ।
ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਵਿਸ਼ੇਸ਼ ਸਕਤਰ ਖੇਤੀਬਾੜੀ ਨੇ ਸੂਬੇ ਵਿਚ ਕੀਟਨਾਸ਼ਕਾਂ ਦੀ ਵਿੱਕਰੀ ਅਤੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਲਈ ਵਿਸਤ੍ਰਤ ਦਿਸ਼ਾ ਨਿਰਦੇਸ਼ ਖੇਤੀਬਾੜੀ ਡਾਇਰੈਕਟਰ ਨੂੰ ਜਾਰੀ ਕੀਤੇ ਹਨ ਅਤੇ ਡਾਇਰੈਕਟਰ ਖੇਤੀਬਾੜੀ ਨੂੰ ਕਿਹਾ ਗਿਆ ਹੈ ਕਿ ਉਹ ਇਨਾਂ ਕੀਟਨਾਸ਼ਕਾਂ ਲਈ ਦਿਤੇ ਗਏ ਸਾਰੇ ਲਾਇਸੈਂਸਾਂ ਦੀ ਸਮੀਖਿਆ ਕਰਨ ਅਤੇ ਅਗੇ ਹੋਰ ਕੋਈ ਵੀ ਨਵਾਂ ਲਾਇਸੈਂਸ 1 ਫਰਵਰੀ, 2018 ਤੋਂ ਇਨਾਂ ਕੀਟਨਾਸ਼ਕਾਂ ਲਈ ਜਾਰੀ ਨਾ ਕਰਨ।
ਇਨਾਂ 20 ਕੀਟਨਾਸ਼ਕਾਂ ਦੀ ਸੂਚੀ ਵਿਚ ਫੋਸਫਾਮਿਡੋਨ, ਟ੍ਰਿਕਲੋਰੋਫੋਨ, ਬੈਨਫੁਰਾਕਾਰਬ, ਡਾਇਕੋਫੋਲ, ਮੈਥੋਮਾਈਲ, ਥਾਈਓਫਨੇਟ ਮਿਥਾਈਲ, ਐਂਡੋਸਲਫਾਨ, ਬਿਫੈਨਥ੍ਰਿਨ, ਕਾਰਬੋਸਲਫਾਨ, ਕਲੋਫੈਨਇਪਰ, ਡੇਜ਼ੋਮੈਟ, ਡੀਫਲੁਬੇਨਜ਼ੁਰੋਨ, ਫੈਨੀਟਰੋਥਯੋਨ, ਮੈਟਲਡੀਹਾਈਡ, ਕਾਸੂਗੈਮੇਸਿਨ, ਐਥੋਫੈਨਪਰੋਕਸ (ਐਟੋਫੈਨਪਰੋਕਸ), ਫੋਰੇਟ, ਟ੍ਰਾਈਆਜੋਫੋਸ, ਅਲਾਚੀਓਰ ਅਤੇ ਮੋਨੋਕਰੋਟੋਫੋਸ ਸ਼ਾਮਲ ਹਨ।

WRITTEN BY