Skip to content
Independent perspectives. Global stories.
BREAKING

ਕੇਂਦਰੀ ਬਜਟ ਸੂਬੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੰਬੋਧਤ ਕਰਨ ’ਚ ਅਸਫਲ ਰਿਹਾ : ਮੁੱਖ ਮੰਤਰੀ

Share this story

ਚੰਡੀਗੜ੍ਹ, 1 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਸੂਬੇ ਲਈ ‘ਨਿਰਾਸ਼ਾਜਨਕ’ ਕਰਾਰ ਦਿੰਦੇ ਹੋਏ ਇਸ ਨੂੰ ਕਿਸਾਨ ਵਿਰੋਧੀ ਅਤੇ ਦ੍ਰਿਸ਼ਟੀਹੀਣ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਤ ਮੰਤਰੀ ਪੰਜਾਬ ਵਲੋਂ ਬਜਟ ਤੋਂ ਪਹਿਲਾਂ ਦੀ ਮੀਟਿੰਗ ਦੌਰਾਨ ਚੁਕੇ ਗਏ ਸਾਰੇ ਮੁਦਿਆਂ ਨੂੰ ਸੰਬੋਧਨ ਕਰਨ ਦੇ ਨਾਲ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਕੋਈ ਕਦਮ ਚੁੱਕੇ ਜਾਣ ’ਚ ਅਸਫਲ ਰਹੇ ਹਨ। ਕੇਂਦਰੀ ਬਜਟ ਬਾਰੇ ਆਪਣੀ ਮੁਢਲੀ ਪ੍ਰਤੀਕ੍ਰਿਆ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿਚ ਨਾ ਕੇਵਲ ਕਿਸਾਨਾਂ ਦਾ ਕਰਜਾ ਮੁਆਫ ਕਰਨ ਬਾਰੇ ਕੋਈ ਐਲਾਨ ਕੀਤਾ ਗਿਆ ਹੈ ਸਗੋਂ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਵਿਚ ਵੀ ਕੇਂਦਰ ਸਰਕਾਰ ਅਸਫਲ ਰਹੀ ਹੈ। ਇਸ ਤੋਂ ਸਪਸ਼ਟ ਹੈ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਖੇਤੀਬਾੜੀ ਦੇ ਸੰਕਟ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦੇਣਾ ਚਾਹੁੰਦੀ।

 

WRITTEN BY