ਨਥਾਣਾ, 1 ਫ਼ਰਵਰੀ (ਇੰਦਰਜੀਤ ਨਥਾਣਾ)- ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜਨਰਲ ਸਕੱਤਰ ਅਤੇ ਦਲਿਤ ਆਗੂ ਡਾ. ਹਰਜਿੰਦਰ ਸਿੰਘ ਜੱਖੂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਪ੍ਰੀਤਮ ਚੰਦ (ਉਮਰ 77 ਸਾਲ) ਦੀ ਇੱਕ ਸੜਕ ਦੁਰਘਟਨਾ ਵਿੱਚ ਦੁਖਦਾਈ ਮੌਤ ਹੋ ਗਈ। ਡਾ: ਜੱਖੂ ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਬਠਿੰਡਾ ਲੋਕ ਸਭਾ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਵਿੱਚ ਗਤੀਸ਼ੀਲ ਹਨ। ਪ੍ਰੀਤਮ ਚੰਦ ਦੀ ਬੇਵਕਤੀ ਮੌਤ ਉੱਪਰ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ,ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ, ਸਾਬਕਾ ਸਰਪੰਚ ਗੁਰਭੇਜ ਸਿੰਘ, ਹਰਮਹਿੰਦਰ ਸਿੰਘ ਬਰਾੜ, ਭਾਜਪਾ ਮੰਡਲ ਨਥਾਣਾ ਪ੍ਰਧਾਨ ਹਰਿੰਦਰਜੀਤ ਸਿੰਘ ਨਾਮੀ, ਕੌਸ਼ਲਰ ਹਰਵਿੰਦਰ ਸਿੰਘ, ਕ੍ਰਿਪਾਲ ਸਿੰਘ ਕੌਸ਼ਲਰ, ਦਲਿਤ ਆਗੂ ਜਸਵੰਤ ਸਿੰਘ, ਜਗਸੀਰ ਸਿੰਘ ਸੀਰਾ, ਸੁਰਜੀਤ ਸਿੰਘ ਕੱਦੂ, ਕਮਲਜੀਤ ਸਿੰਘ ਬਰਾੜ ਵਾੜਾ ਭਾਈ ਸਮੇਤ ਹੋਰ ਸਮਾਜਿਕ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਡਾ: ਜੱਖੂ ਨਾਲ ਦੁੱਖ ਦਾ ਪ੍ਰਗਾਟਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ।
ਪ੍ਰੀਤਮ ਚੰਦ ਨਮਿੱਤ ਪਾਠਾਂ ਦੇ 6 ਫਰਵਰੀ ਨੂੰ ਫਗਵਾੜਾ ਨੇੜੇ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਨੱਥੇਵਾਲ ਦੇ ਗੁਰਦੁਆਰਾ ਸਾਹਿਬ ਗੁਰੂ ਰਾਵੀਦਾਸ ਵਿਖੇ ਪਾਏ ਜਾਣਗੇ।
ਸ੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜਨਰਲ ਸਕੱਤਰ ਡਾ. ਜੱਖੂ ਨੂੰ ਸਦਮਾ, ਪਿਤਾ ਦਾ ਦਿਹਾਂਤ



