ਜਲੰਧਰ, 1 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਟਰੈਕ ਸਾਇਕਲਿੰਗ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਪੀਅਨਸ਼ਿਪ ਜਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ, ਕੋਚ ਸ੍ਰੀ ਰਜੇਸ਼ ਕੋਸ਼ਕ, ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ, ਟੀਮ ਇੰਚਾਰਜ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਇਸ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ‘ਤੇਜਾ ਸਿੰਘ ਸੰਮੁਦਰੀ ਟਰਾਫੀ ਵੀ 22 ਵਾਰੀ ਹਾਸਲ ਕੀਤੀ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਅਤੇ ਕਾਲਜ ਸਪੋਰਟ ਡੀਨ ਡਾ. ਐਸ.ਐਸ. ਬੈਂਸ ਵੱਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
ਲਾਇਲਪੁਰ ਖ਼ਾਲਸਾ ਕਾਲਜ ਦੇ ਖਿਡਾਰੀਆਂ ਦਾ ਸਾਇਕਲਿੰਗ ਮੁਕਾਬਲਿਆਂ ’ਚ ਪਹਿਲਾ ਸਥਾਨ



