ਪੋਰਟ ਬਲੇਅਰ, 27 ਜਨਵਰੀ (ਪੀ.ਟੀ.)-ਅੰਡੇਮਾਨ-ਨਿਕੋਬਾਰ ਦੀਪ ਦੇ ਨੇੜੇ ਬੰਗਾਲ ਦੀ ਖਾੜੀ ਵਿੱਚ ਐਤਵਾਰ ਦੀ ਸ਼ਾਮ ਨੂੰ ਇੱਕ ਕਿਸ਼ਤੀ ਡੁੱਬਣ ਨਾਲ 28 ਸੈਲਾਨੀਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਲਾਪਤਾ ਹੋ ਗਏ। ਸੂਤਰਾਂ ਮੁਤਾਬਿਕ ਦ¤ਸਿਆ ਜਾ ਰਿਹਾ ਹੈ ਕਿ ਇਹ ਘਟਨਾ ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਲੋਕਾਂ ਦੇ ਸਵਾਰ ਹੋਣ ਕਾਰਨ ਵਾਪਰੀ ਹੈ, ਜਦੋਂ ਕਿ ਕਿਸ਼ਤੀ ਵਿੱਚ ਸਵਾਰ 13 ਸੈਲਾਨੀਆਂ ਨੂੰ ਬਚਾ ਲਿਆ ਗਿਆ ਹੈ। ਇਸ ਘਟਨਾ ਸੰਬੰਧੀ ਜ਼ਿਲਾ ਪ੍ਰਸ਼ਾਸਨ ਨੇ 28 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਕਿਸ਼ਤੀ ਵਿੱਚ 25 ਲੋਕ ਹੀ ਬੈਠ ਸਕਦੇ ਸਨ ਪਰ ਸਮਰੱਥਾ ਤੋਂ ਵਧੇਰੇ ਲੋਕਾਂ ਦੇ ਇਸ ਵਿੱਚ ਬੈਠਣ ਕਾਰਨ ਕਿਸ਼ਤੀ ਡੁੱਬ ਗਈ। ਇਸ ਕਿਸ਼ਤੀ ਵਿੱਚ ਤਾਮਿਲਨਾਡੂ ਦੇ ਕਾਂਚੀਪੁਰਮ ਅਤੇ ਮੁੰਬਈ ਦੇ ਸੈਲਾਨੀਆਂ ਸਮੇਤ ਕੁੱਲ 45
ਲੋਕ ਸਵਾਰ ਸਨ। ਕਿਸ਼ਤੀ ’ਚ ਕਈ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਵੀ ਲਗਾਈ ਜਾ ਰਹੀ ਹੈ। ਸੁਰੱਖਿਆ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਬਚਾਉਣ ਲਈ ਚਲਾਈ ਗਈ ਮੁਹਿੰਮ ਅਜੇ ਤੱਕ ਜਾਰੀ ਹੈ। ਉਪ ਰਾਜਪਾਲ ਲੈਫਟੀਨੈਂਟ ਜਨਰਲ ਏ. ਕੇ. ਸਿੰਘ ਨੇ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦੇਣ ਦੇ ਨਾ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਇਸ ਘਟਨਾ ਪ੍ਰਤੀ ਆਪਣਾ ਦੁੱਖ ਪ੍ਰਗਟ ਕੀਤਾ ਹੈ। ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਦੇ ਦਿ¤ਤੀ ਗਈ ਹੈ। ਇਸ ਦੌਰਾਨ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ 26 ਜਨਵਰੀ ਨੂੰ ਅੰਡੇਮਾਨ ਵਿੱਚ ਇੱਕ ਕਿਸ਼ਤੀ ਹਾਦਸੇ ਵਿੱਚ ਹੋਈਆਂ ਮੌਤਾਂ ਉ¤ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੇ ਅਫ਼ਸੋਸ ਸੁਨੇਹੇ ਵਿੱਚ ਹਾਦਸੇ ਦੇ ਸ਼ਿਕਾਰ ਹੋਏ ਪਰਿਵਾਰਾਂ ਪ੍ਰਤੀ ਗਹਿਰਾ ਸੋਗ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਘਟਨਾ ਦੇ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ।