ਸੰਗਰੂਰ, 2 ਫਰਵਰੀ (ਯੋਗੇਸ਼ ਸ਼ਰਮਾ)- ਸੰਗਰੂਰ ਵਿਖੇ ਪੈਨਸ਼ਨ ਪੱਤਰ ਵੰਡਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਕਾਂਗਰਸ ਪਾਰਟੀ ਵੱਲੋਂ ਭਲਕੇ ਪੈਨਸ਼ਨ ਕੈਂਪ ਸਥਾਨਕ ਗੁਰੂ ਨਾਨਕ ਸੀਨੀਅਰ ਸਕੈਂਡਰੀ ਸਕੂਲ ਵਿਖੇ 3 ਫਰਵਰੀ ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਕੈਂਪ ਦਾ ਸਮਾਂ 10 ਵਜੇ ਤੋਂ 4 ਵਜੇ ਤੱਕ ਹੋਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ ਇਸਤਰੀ ਦੀ ਉਮਰ 58 ਸਾਲ, ਪੁਰਸ਼ ਦੀ ਉਮਰ 65 ਸਾਲ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅੰਗਹੀਣ ਪੈਨਸ਼ਨ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਅਤੇ ਵਿਧਵਾ ਪੈਨਸ਼ਨ ਦੇ ਵੀ ਕਾਰਡ ਬਣਾਏ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਬੀਬੀ ਪੂਨਮ ਕਾਂਗੜਾ, ਦਰਸ਼ਨ ਕਾਂਗੜਾ, ਸ਼ਕਤੀਜੀਤ ਸਿੰਘ, ਹਰਪਾਲ ਸਿੰਘ ਸੋਨੂ ਅਤੇ ਹੋਰ ਕਾਂਗਰਸੀ ਵਰਕਰ ਮੌਜੂਦ ਸਨ।
ਸੰਗਰੂਰ ’ਚ ਪੈਨਸ਼ਨ ਕੈਂਪ ਅੱਜ



