Skip to content
Independent perspectives. Global stories.
BREAKING

ਕੇਂਦਰ ਸਰਕਾਰ ਦਾ ਬਜਟ ਕਿਸਾਨ ਵਿਰੋਧੀ : ਜਗਦੀਪ ਸੰਧੂ

Share this story

ਸ੍ਰੀ ਮੁਕਤਸਰ ਸਾਹਿਬ, 2 ਫਰਵਰੀ (ਵਿੱਕੀ ਝਾਂਬ)-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਜਗਦੀਪ ਸਿੰਘ ਸੰਧੂ ਨੇ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਇਸ ਵਿਚ ਕਿਸਾਨਾਂ ਲਈ ਕੁਝ ਵੀ ਨਹੀਂ ਕੀਤਾ ਗਿਆ। ਭਾਂਵੇ ਕਿ ਇਸ ਵਿਚ ਫਸਲ ਦਾ ਸਮਰਥਨ ਮੁੱਲ ਡੇਢ ਗੁਣਾ ਕਰਨ ਦੀ ਗੱਲ ਕੀਤੀ ਗਈ ਹੈ। ਪਰ ਕਿਸਾਨਾਂ ਦੀਆਂ ਅਸਲ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਦੇ ਕਰਜ਼ੇ ਮੁਆਫ਼ੀ, ਪਰਾਲੀ ਸਾੜਣ ਤੋਂ ਬਚਾਉਣ ਲਈ ਮਸ਼ੀਨਰੀ ਦੇਣ ਲਈ ਕੋਈ ਬਜਟ ਨਹੀਂ ਰੱਖਿਆ ਗਿਆ। ਜਿਸ ਕਾਰਨ ਇਸ ਬਜਟ ਨੇ ਕਿਸਾਨਾਂ ਨੂੰ ਨਿਰਾਸ਼ ਹੀ ਕੀਤਾ ਹੈ। ਅਸਲ ਵਿਚ ਕੇਂਦਰ ਦੀ ਭਾਜਪਾ ਸਰਕਾਰ ਵੱਡੇ ਉਦਯੋਗਪਤੀਆਂ ਦੇ ਹੱਕ ਵਿਚ ਡਟੀ ਹੋਈ ਹੈ। ਉਨ੍ਹਾਂ ਨੂੰ ਲਾਭ ਦੇਣ ਤੋਂ ਸਿਵਾਏ ਕੁਝ ਨਹੀਂ ਕੀਤਾ ਜਾ ਰਿਹਾ। ਹੁਣ ਸਿਹਤ ਅਤੇ ਸਿੱਖਿਆ ਤੇ ਵੀ ਸੈਸ ਵਧਾ ਕੇ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸਿੱਖਿਆ ਤਾਂ ਪਹਿਲਾਂ ਹੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਚੁੱਕੀ ਹੈ। ਇਸ ’ਤੇ ਸੈਸ ਵਧਾ ਕੇ ਹੋਰ ਬੋਝ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਆਮ ਲੋਕਾਂ ਦੀ ਜ਼ਰੂਰਤ ਦੀਆਂ ਵਸਤੂਆਂ ਮੋਬਾਇਲ, ਟੀਵੀ ਆਦਿ ’ਤੇ ਵੀ ਕਸਟਮ ਡਿਊਟੀ 15 ਤੋਂ ਵਧਾ ਕੇ 20 ਪ੍ਰਤੀਸ਼ਤ ਕਰ ਦਿੱਤੀ ਹੈ। ਜਿਸ ਕਾਰਨ ਇਹ ਵਸਤੂਆਂ ਵੀ ਮਹਿੰਗੀਆ ਹੋ ਕੇ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ ਜਾ ਰਹੀਆਂ ਹਨ। ਇਥੇ ਹੀ ਨਹੀਂ ਬਜਟ ਵਿਚ ਸਰਕਾਰ ਨੇ ਔਰਤਾਂ ਲਈ ਵੀ ਕੁਝ ਨਹੀਂ ਕੀਤਾ ਅਤੇ ਨਾ ਹੀ ਨੌਕਰੀ ਪੇਸ਼ਾ ਲੋਕਾਂ ਲਈ ਕੁਝ ਕੀਤਾ ਹੈ। ਇਸ ਵਾਰ ਲੋਕਾਂ ਨੂੰ ਉਮੀਦ ਸੀ ਕਿ ਟੈਕਸ ਦੀ ਹੱਦ ਪੰਜ ਲੱਖ ਤੱਕ ਕੀਤੀ ਜਾਵੇਗੀ। ਪਰ ਇਸ ਪਾਸੇ ਵੀ ਸਰਕਾਰ ਨੇ ਨਿਰਾਸ਼ ਹੀ ਕੀਤਾ ਹੈ।

WRITTEN BY