ਮੋਰਿੰਡਾ, 4 ਫਰਵਰੀ (ਹਰਜਿੰਦਰ ਸਿੰਘ ਛਿੱਬਰ)- ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਦੇ ਮੰਤਵ ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਇਕ¦ਿਗ ਐਸ਼ੋਸੀਏਸ਼ਨ ਅਨੰਦਪੁਰ ਸਾਹਿਬ ਦੀ ਟੀਮ ਵੱਲੋਂ ਸਾਇਕਲ ਚਲਾਓ, ਸਿਹਤ ਬਣਾਓ ਅਤੇ ਵਾਤਾਵਰਣ ਬਚਾਓ ਦਾ ਨਾਅਰਾ ਲੈ ਕੇ ਸਾਇਕਲ ਰੈਲੀ ਕੱਢੀ। ਵਾਤਾਵਰਣ ਨੂੰ ਬਚਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਇਸ ਸਾਇਕਲ ਰੈਲੀ ਦਾ ਸਥਾਨਕ ਸ਼ਹਿਰ ਦੇ ਕੁਰਾਲੀ ਚੰਡੀਗੜ੍ਹ ਚੋਂਕ ਵਿਖੇ ਪਹੁੰਚਣ ’ਤੇ ਪਿੰ੍ਰਸੀਪਲ ਅਮਰਜੀਤ ਸਿੰਘ ਕੰਗ ਅਤੇ ਉਨ੍ਹਾਂ ਦੇ ਸਾਥੀਆ ਸਮੇਤ ਸ਼ਹਿਰ ਨਿਵਾਸੀਆਂ ਵੱਲੋਂ ਭਰਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਿੰਸੀਪਲ ਅਮਰਜੀਤ ਸਿੰਘ ਕੰਗ ਨੇ ਦੱਸਿਆ ਕਿ ਸਾਇਕ¦ਿਗ ਐਸ਼ੋਸੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਰਣਜੀਤ ਸਿੰਘ ਸੈਣੀ, ਡਾ. ਮਨੋਜ ਕੌਸ਼ਲ, ਨਰਿੰਦਰ ਸਿੰਘ ਬਾਸੋਵਾਲ, ਹਰਪ੍ਰੀਤ ਸਿੰਘ, ਜਗਜੀਤ ਸਿੰਘ ਜੋਗੀ, ਅਰੁਣਜੀਤ ਸਿੰਘ, ਬਾਬਾ ਕੁਲਵਿੰਦਰ ਸਿੰਘ, ਸੂਰਜਭਾਨ ਸਿੰਘ, ਗੁਰਲੀਨ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਪੂਰੀ ਟੀਮ ਸਾਡੀਆਂ ਅਣਗਹਿਲੀਆਂ ਕਾਰਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਦਾ ਕੀਤਾ ਉਪਰਾਲ੍ਹਾ ਸ਼ਲਾਘਾਯੋਗ ਕਦਮ ਹੈ। ਇਸ ਸਾਇਕਲ ਰੈਲੀ ਦਾ ਮੁੱਖ ਮੰਤਵ ਜਿੱਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੈਦਾ ਹੋ ਰਹੀਆਂ ਗੰਭੀਰ ਚੁਣੋਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹੈ ਉੱਥੇ ਹੀ ਆਮ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਸਾਇਕਲ ਦੀ ਵੱਧ ਤੋਂ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ। ਇਹ ਰੈਲੀ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਰੂਪਨਗਰ, ਕੁਰਾਲੀ ਅਤੇ ਮੋਰਿੰਡਾ ਹੁੰਦੀ ਹੋਈ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚ ਕੇ ਸਮਾਪਤ ਹੋਵੇਗੀ। ਇਸ ਮੌਕੇ ਹਰਵਿੰਦਰ ਸਿੰਘ ਬੱਬੂ ਸਾਬਕਾ ਕੌਂਸਲਰ, ,ਜਵਾਹਰ ਲਾਲ ਸਾਬਕਾ ਕੌਂਸਲਰ, ਹਰਦੇਵ ਸਿੰਘ ਸਾਬਕਾ ਕੌਂਸਲਰ, ਬਲਵੀਰ ਸਿੰਘ ਗਿੱਲ ਸਾਬਕਾ ਕੌਂਸਲਰ, ਕਰਨਲ ਮਲਕੀਤ ਸਿੰਘ, ਚਰਨਜੀਤ ਸਿੰਘ ਕਲਸੀ, ਬਲਰਾਮ ਸ਼ੁਕਲਾ, ਗੁਰਮੀਤ ਸਿੰਘ, ਕੁਲਵੀਰ ਸਿੰਘ ਸੋਨੂੰ, ਗੁਰਦੀਪ ਸਿੰਘ, ਦਰਸ਼ਨ ਸਿੰਘ ਕੰਗ ਆਸਟ੍ਰੇਲੀਆ ਅਤੇ ਹਵਿੰਦਰ ਸਿੰਘ ਆਦਿ ਹਾਜ਼ਰ ਸਨ।
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਕੱਢੀ ਸਾਇਕਲ ਰੈਲੀ ਦਾ ਮੋਰਿੰਡਾ ਪਹੁੰਚਣ ’ਤੇ ਭਰਵਾਂ ਸਵਾਗਤ



