Skip to content
Independent perspectives. Global stories.
BREAKING

ਗੁਰਦੁਆਰਾ ਸਾਹਿਬਾਨ ਵਿਖੇ ਪਖਾਨਿਆਂ ਦੀ ਸਫ਼ਾਈ ਲਈ ਮੋਬਾਇਲ ਵੈਨ ਸੇਵਾ ਆਰੰਭ

Share this story

ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਟਾਇਮਜ਼ ਬਿਊਰੋ)-ਸਥਾਨਕ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪਖਾਨਿਆਂ ਦੀ ਸਾਫ਼-ਸਫ਼ਾਈ ਲਈ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਲੁਧਿਆਣਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਟੱਡੀ ਸਰਕਲ ਦੇ ਸਹਿਯੋਗ ਨਾਲ ਅੱਜ ਮੋਬਾਇਲ ਵੈਨ ਸੇਵਾ ਦੀ ਆਰੰਭਤਾ ਕੀਤੀ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਤੋਂ ਬਾਅਦ ਵੈਨ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਚੀਫ਼ ਐਡਮਨਿਸਟ੍ਰ੍ਰੇਟਰ ਸ. ਗੁਰਮੀਤ ਸਿੰਘ, ਚੇਅਰਮੈਨ ਸ. ਪ੍ਰਤਾਪ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਦੱਸਣਾ ਬਣਦਾ ਹੈ ਕਿ ਥਾਈਲੈਂਡ ਦੇ ਬੈਂਕਾਕ ਨਿਵਾਸੀ ਸ. ਦਲਬੀਰ ਸਿੰਘ ਅਤੇ ਸ. ਅਵਤਾਰ ਸਿੰਘ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਰਾਹੀਂ ਬੀਤੇ 11 ਸਾਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਬਾਹਰਵਾਰ ਘੰਟਾ ਘਰ ਪਲਾਜ਼ਾ, ਸ੍ਰੀ ਗੁਰੂ ਰਾਮਦਾਸ ਨਿਵਾਸ ਅਤੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਣੇ ਪਖਾਨਿਆਂ ਦੀ ਸਫ਼ਾਈ ਲਈ ਕਾਰਜ ਕੀਤੇ ਜਾ ਰਹੇ ਹਨ। ਫਾਊਂਡੇਸ਼ਨ ਦੇ ਮੈਂਬਰਾਂ ਅਨੁਸਾਰ ‘ਸਾਫ਼ ਸਵੱਛ ਪਖਾਨੇ’ ਮੁਹਿੰਮ ਤਹਿਤ ਪਿਛਲੇ ਲੰਮੇਂ ਤੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਵਿਸਥਾਰ ਦਿੰਦਿਆਂ ਮੋਬਾਇਲ ਵੈਨ ਆਰੰਭ ਕੀਤੀ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੀ ਰਾਏ ਨਾਲ ਅੰਮ੍ਰਿਤਸਰ ਸ਼ਹਿਰ ਦੇ ਗੁਰਦੁਆਰਾ ਸਾਹਿਬਾਨ ਵਿਖੇ ਜਾ ਕੇ ਪਖਾਨਿਆਂ ਦੀ ਸਾਫ਼-ਸਫ਼ਾਈ ਲਈ ਕਾਰਜਸ਼ੀਲ ਰਹੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਤੇ ਸ. ਅੰਮ੍ਰਿਤਪਾਲ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਚੀਫ਼ ਐਡਮਨਿਸਟ੍ਰ੍ਰੇਟਰ ਸ. ਗੁਰਮੀਤ ਸਿੰਘ, ਚੇਅਰਮੈਨ ਸ. ਪ੍ਰਤਾਪ ਸਿੰਘ, ਡਾ. ਬਲਵਿੰਦਰਪਾਲ ਸਿੰਘ, ਡਾ. ਗੁਰਸੰਗਤਪਾਲ ਸਿੰਘ, ਸ. ਹਰਜੋਤਪਾਲ ਸਿੰਘ, ਸ. ਜਸਪਾਲ ਸਿੰਘ, ਸ. ਹਰਵਿੰਦਰ ਸਿੰਘ, ਸ. ਧਰਮ ਸਿੰਘ ਤੇ ਸ. ਰਣਜੀਤ ਸਿੰਘ ਪ੍ਰਾਜੈਕਟ ਡਾਇਰੈਕਟਰ ਆਦਿ ਹਾਜ਼ਰ ਸਨ।

WRITTEN BY