ਫ਼ਤਿਹਗੜ੍ਹ ਸਾਹਿਬ, 5 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਕਾਲਜ ਦੇ ਜਆਲੋਜੀ(ਜੰਤੂ ਵਿਗਿਆਨ) ਵਿਭਾਗ ਵੱਲੋਂ ਵਰਲਡ ਵੈਟਲੈਂਡ ਡੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।
ਇਹ ਦਿਨ ਹਰ ਸਾਲ ਫਰਵਰੀ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਦੇਸ਼ਾਂ-ਵਿਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ। ਕਾਲਜ ਦੇ ਜਆਲੋਜੀ ਵਿਭਾਗ ਵੱਲੋਂ ਵੀ ਇਸ ਦਿਨ ਦੀ ਵਿਸ਼ੇਸ਼ਤਾ ਨੂੰ ਮੁੱਖ ਰੱਖਦਿਆਂ ਕਾਲਜ ਵਿਖੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਮਨੁੱਖਤਾ ਅਤੇ ਧਰਤੀ ਦੇ ਮੁੱਲ ਸੰਬੰਧੀ ਜਾਗਰੂਕ ਕਰਨ ਲਈ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕਾਰਜ ਕਰਨੇ ਚਾਹੀਦੇ ਹਨ ਤਾਂ ਕਿ ਸਾਡਾ ਆਲਾ ਦੁਆਲਾ ਸਾਫ ਸੁਥਰਾ ਹੋ ਸਕੇ। ਇਸ ਵਿਸ਼ੇਸ਼ ਲੈਕਚਰ ਵਿੱਚ ਵਿਭਾਗ ਦੇ ਮੁੱਖੀ ਪ੍ਰੋਫੈਸਰ ਪਰਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਸ਼ੇ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਪੰਜਾਬ ਦੇ ਵੱਖ-ਵੱਖ ਵੇਟਲੈਂਡ ਦੀ ਵਿਜ਼ਿਟ ਉਲੀਕੀ ਗਈ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਵਾਸੀ ਪੰਛੀਆਂ ਦੀ ਵੀ ਜਾਣਕਾਰੀ ਦਿੱਤੀ । ਇਸ ਮੌਕੇ ਵਿਭਾਗ ਦੇ ਅਸੀਸਟੈਂਟ ਪ੍ਰੋਫੈਸਰ ਡਾ. ਹਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਵੈਟਲੈਂਡ ਡੇ ਦੀ ਵਿਸ਼ੇਸ਼ਤਾ ,ਰਾਮਸਰ ਕਨਵੈਂਸ਼ਨ ਵੈਟਲੈਂਡ ਨੂੰ ਸੰਭਾਲਣ ਦੀ ਲੋੜ ਆਦਿ ਵਿਸ਼ਿਆਂ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਡਾ. ਤੇਜਿੰਦਰ ਸਿੰਘ, ਡਾ. ਨੈਨਾ ਖੁੱਲਰ, ਡਾ. ਅਨੂ, ਪ੍ਰੋ: ਹਰਜੋਤ ਕੌਰ ਤੋਂ ਇਲਾਵਾ ਕਾਲਜ ਦੇ ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ।
ਮਾਤਾ ਗੁਜਰੀ ਕਾਲਜ ਦੇ ਜੁਆਲੋਜੀ ਵਿਭਾਗ ਨੇ ਮਨਾਇਆ ‘ਵਿਸ਼ਵ ਵੈਟਲੈਂਡ ਡੇਅ’



