ਫਿਰੋਜ਼ਪੁਰ, 5 ਫਰਵਰੀ (ਮਨੋਹਰ ਲਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਫਿਰੋਜ਼ਪੁਰ ਵੱਲੋਂ ਸੂਬਾ ਕਮੇਟੀ ਦੇ ਸੱਦੇ ਤੇ ਸਰਕਲ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ, ਰੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਨੇ ਦੱਸਿਆ ਕਿ ਜਲ ਸਪਲਾਈ ਮਨੈਜਮੇਂਟ ਵੱਲੋਂ ਜਥੇਬੰਦੀ ਦੇ ਸੰਘਰਸ਼ ਸਦਕਾ ਇੰਨਲਿਸਮੈਂਟ ਨੀਤੀ ਨੂੰ ਬੰਦ ਕਰਨ ਸਬੰਧੀ ਕੇਸ ਤਿਆਰ ਸਰਕਾਰ ਨੂੰ ਭੇਜਿਆ ਜਾਣਾ ਸੀ, ਪਰ ਮਨੈਜਮੈਂਟ ਵੱਲੋਂ ਕੇਸ ਭੇਜਣ ਲਈ ਆਨਾਕਾਨੀ ਕੀਤੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ਵਿਚ ਰੋਸ ਦੀ ਲਹਿਰ ਬਣ ਚੁੱਕੀ ਹੈ। ਜਾਣਕਾਰੀ ਦਿੰਦਿਆਂ ਬਲਕਾਰ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਚੈਨ ਸਿੰਘ ਸੋਢੀ, ਸੁਖਦੇਵ ਮਮਦੋਟ, ਤਰਸੇਮ ਜ਼ੀਰਾ, ਹਰਜਿੰਦਰ ਸਿੰਘ ਮੋਮੀ, ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਨੇ ਦੱ੍ਯਸਆ ਕਿ ਜੇਕਰ ਵਰਕਰਾਂ ਦੀਆਂ ਮੰਗਾਂ ਸਬੰਧੀ ਨਿਪਟਾਰਾ ਨਾ ਕੀਤਾ ਤਾਂ 26 ਫਰਵਰੀ 2018 ਨੂੰ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਜਲ ਸਪਲਾਈ ਮਨੈਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ।
ਅੱਜ ਦੇ ਧਰਨੇ ਵਿਚ ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਤੇਜਿੰਦਰ ਸਿੰਘ, ਰੁਪਿੰਦਰ ਸਿੰਘ, ਹਸਨਦੀਪ, ਪ੍ਰੈਸ ਸਕੱਤਰ ਰਣਜੀਤ ਸਿੰਘ ਖਾਲਸਾ, ਮਿਥਨ ਸਿੰਘ, ਸੁਖਵਿੰਦਰ ਸਿੰਘ ਆਦਿ ਪਰਿਵਾਰਾਂ ਸਮੇਤ ਹਾਜ਼ਰ ਸਨ।
ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਸਰਕਲ ਪੱਧਰੀ ਧਰਨਾ



