ਜਲੰਧਰ, 5 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਐਮ.ਜੀ.ਐਨ ਪਬਲਿਕ ਸਕੂਲ ਆਦਰਸ਼ ਨਗਰ ਵਿਖੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਐਡ ਮੈਡ ਸ਼ੋਆ ਕਰਵਾਇਆ ਗਿਆ ਜਿਸ ਵਿੱਚ ਬੱਚਿਆਂ ਨੇ ਬਹੁਤ ਵਧੀਆ ਢੰਗ ਨਾਲ ਆਪਣੀ ਕਲਾ ਦੇ ਪ੍ਰਦਰਸ਼ਨ ਕੀਤਾ ਅਤੇ ਸਰੋਤਿਆਂ ਦਾ ਮਨ ਕੀਲ ਲਿਆ। ਪ੍ਰਿੰਸੀਪਲ ਸ਼੍ਰੀਤੀ ਗੁਨਮੀਤ ਕੌਰ, ਵਾਇਸ ਪ੍ਰਿੰ. ਸ਼ੀਮਾਨ ਕੇ.ਐਸ. ਰੰਧਾਵਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸਰਾਹਣਾ ਕੀਤੀ ਅਤੇ ਉਨਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਐਮ.ਜੀ.ਐਨ. ਸਕੂਲ ਵਿਖੇ ਐਡ ਮੈਡ ਸ਼ੋਅ



