Skip to content
Independent perspectives. Global stories.
BREAKING

ਹਿਮਾਚਲ ਪ੍ਰਦੇਸ਼ ਦੇ ਕੈਬਨਿਟ ਮੰਤਰੀ ਰਜੀਵ ਸਹਿਜਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Share this story

ਸ੍ਰੀ ਅਨੰਦਪੁਰ ਸਾਹਿਬ, 6 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਜੀ ਮਹਾਰਾਜ ਦੀ ਵਰੋਸਾਈ ਇਸ ਨਗਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮੈਂ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਿਹਾ ਹਾਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਨਵੇਂ ਬਣੇ ਕੈਬਨਿਟ ਮੰਤਰੀ ਰਜੀਵ ਸਹਿਜਲ ਨੇ ਆਪਣੇ ਪ੍ਰੀਵਾਰ ਸਮੇਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੀਤਾ। ਉਨ੍ਹਾਂ ਨੇ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਪਵਿੱਤਰ ਪਾਵਨ ਸ਼ਸਤਰਾਂ ਦੇ ਦਰਸ਼ਨ ਅਤੇ ਇਲਾਹੀ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਮੈਂ ਇਸ ਪ੍ਰਮਾਤਮਾ ਦੇ ਅਸ਼ੀਰਵਾਦ ਸਦਕਾ ਹੀ ਵਧਾਇਕ ਅਤੇ ਕੈਬਨਿਟ ਮੰਤਰੀ ਬਣਿਆ ਹਾਂ ਜਿਸ ਕਰਕੇ ਮੈਨੂੰ ਜਨਤਾ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ੍ਰੋਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਅਤੇ ਤਖ਼ਤ ਸਾਹਿਬ ਦਾ ਸਨਮਾਨ ਚਿੰਨ੍ਹ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਉਕਤ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਹੈਡਗ੍ਰੰਥੀ ਗਿਆਨੀ ਫੂਲਾ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਐਡਵੋਕੇਟ ਹਰਦੇਵ ਸਿੰਘ ਸੂਚਨਾ ਅਧਿਕਾਰੀ, ਮਨਜਿੰਦਰ ਸਿੰਘ ਬਰਾੜ, ਸੰਦੀਪ ਸਿੰਘ ਕਲੌਤਾ, ਰੇਨੂ ਸਹਿਜਲ, ਦੇਵਾਸ਼ਿਸ਼ ਸਹਿਜਲ ਆਦਿ ਮੌਜੂਦ ਸਨ।

WRITTEN BY