Skip to content
Independent perspectives. Global stories.
BREAKING

ਵਿਜੀਲੈਂਸ ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 4 ਹਜ਼ਾਰ ਰਿਸ਼ਵਤ ਲੈਂਦਾ ਕਾਬੂ

Share this story

ਚੰਡੀਗੜ੍ਹ, 6 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾ ਕੇਂਦਰ ਹਰਨਾਮਪੁਰਾ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਕੰਪਿਊਟਰ ਓਪਰੇਟਰ ਹਰਕਿੰਦਰ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੰਪਿਊਟਰ ਓਪਰੇਟਰ ਨੂੰ ਸ਼ਿਕਾਇਤਕਰਤਾ ਸੁਪਿੰਦਰ ਕੌਰ ਵਾਸੀ ਪਿੰਡ ਨੱਤ, ਥਾਣਾ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੋਸ਼ ਲਾਇਆ ਕਿ ਉਸ ਦੇ ਤਿੰਨ ਬੱਚਿਆਂ ਦੇ ਜਨਮ ਸਰਟੀਫਿਕੇਟ ਬਣਾਉਣ ਦੇ ਇਵਜ ’ਚ ਰਿਸ਼ਵਤ ਮੰਗੀ।

WRITTEN BY