Skip to content
Independent perspectives. Global stories.
BREAKING

ਮਾਤਾ ਗੁਜਰੀ ਕਾਲਜ ਦੀ ਵਿਦਿਆਰਥਣ ਨੇ ਨਵੀਂ ਦਿੱਲੀ ਪਰੇਡ ’ਚ ਲਿਆ ਭਾਗ

Share this story

ਫ਼ਤਹਿਗੜ੍ਹ ਸਾਹਿਬ, 6 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਦੀ ਐਮ.ਐਸ.ਸੀ ਭੌਤਿਕ ਵਿਗਿਆਨ ਭਾਗ ਦੂਜਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿਖੇ ਹੋਈ ਗਣਤੰਤਰ ਦਿਵਸ ਦੀ ਪਰੇਡ ਵਿੱਚ ਭਾਗ ਲਿਆ। ਇਸ ਪਰੇਡ ਵਿੱਚ ਪੰਜਾਬ ਤੋਂ ਕੁਲ 8 ਐਨ.ਐਸ.ਐਸ ਵਲੰਟੀਅਰਾਂ ਨੇ ਹਿੱਸਾ ਲਿਆ। ਪੰਜਾਬ ਦੀਆਂ ਯੂਨਿਵਰਸਿਟੀਆਂ ਵਿੱਚੋਂ ਕੁਲ 40 ਵਿਦਿਆਰਥੀ ਪਹਿਲਾਂ ਪ੍ਰੀ.ਆਰ.ਡੀ ਲਈ ਚੁਣੇ ਗਏ ਸੀ। ਇਸ ਪ੍ਰੀ.ਆਰ.ਡੀ ਵਿੱਚੋਂ ਅੱਗੇ 8 ਵਿਦਿਆਰਥੀ ਆਰ.ਡੀ ਲਈ ਚੁਣੇ ਗਏ। ਜਿਨ੍ਹਾਂ ਵਿੱਚੋਂ ਮਾਤਾ ਗੁਜਰੀ ਕਾਲਜ ਦੀ ਇੱਕ ਵਿਦਿਆਰਥਣ ਨੇ ਵੀ ਹਿਸਾ ਲਿਆ। ਇਸ ਮੌਕੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਐਨ.ਐਸ.ਐਸ ਵਿਦਿਆਰਥੀਆਂ ਨੂੰ ਇੱਕ ਵਧੀਆ ਪਲੇਟਫਾਰਮ ਮੁਹੱਈਆ ਕਰਵਾਉਂਦਾ ਹੈ। ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਰੁਜਗਾਰ ਸਮੇਂ ਬਹੁਤ ਸਹਾਈ ਸਿੱਧ ਹੁੰਦੇ ਹਨ। ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਪ੍ਰੋ. ਬੀਰਇੰਦਰ ਸਿੰਘ ਸਰਾਓ ਨੇ ਕਿਹਾ ਕਿ ਇਸ ਵਿਦਿਆਰਥਣ ਨੇ ਐਨ.ਐਸ.ਐਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਵਿਚ ਇਸ ਨੇ ਸੱਤ ਰੋਜਾ ਚਾਰ ਕੈਂਪ ਲਗਾਏ ਨੇ ਤੇ ਨਾਲ ਹੀ ਕਈ ਗਤੀਵਿਧੀਆਂ ਵਿੱਚ ਵੀ ਭਾਗ ਲਿਆ। ਕਾਲਜ ਦੇ ਐਨ.ਐਸ.ਐਸ ਵਿੰਗ ਦਾ ਇਹ ਟੀਚਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੇ ਮੌਕੇ ਮੁਹੱਈਆ ਕਰਵਾ ਸਕਣ ਤਾਂ ਜੋ ਵਿਦਿਆਰਥੀ ਆਪਣਾ ਵਧੀਆ ਭਵਿੱਖ ਬਣਾ ਸਕਣ। ਇਸ ਮੌਕੇ ਡੀਨ ਅਕਾਦਮਿਕ ਪ੍ਰੋ. ਬਿਕਰਮਜੀਤ ਸਿੰਘ, ਐਨ.ਐਸ.ਐਸ ਪ੍ਰੋਗਰਾਮ ਅਫਸਰ ਪ੍ਰੋ. ਰਜਿੰਦਰਪਾਲ, ਡਾ. ਨਵੀਤ ਕੌਸ਼ਲ, ਡਾ. ਸ਼ਮਿੰਦਰ ਕੌਰ ਹਾਜਰ ਸਨ।

WRITTEN BY