ਸਾਦਿਕ, 6 ਫਰਵਰੀ (ਗੁਲਜ਼ਾਰ ਮਦੀਨਾ)-ਨੇੜੇ ਪਿੰਡ ਘੁੱਦੂਵਾਲਾ ਵਿਖੇ ਬ੍ਰਹਮਲੀਨ ਪਰਮ ਸੰਤ ਬਾਬਾ ਰਾਮ ਸਿੰਘ ਜੀ (ਗਿਆਰਵੀ ਵਾਲੇ) ਦੌਧਰ ਵਾਲਿਆਂ ਦੁਆਰਾ ਸਥਾਪਿਤ, ਪ੍ਰੈਜੀਡੈਂਟ ਸ: ਮੇਜਰ ਸਿੰਘ ਢਿੱਲੋਂ, ਐਡਮਿਨਸਟੇਰਸ਼ਨ ਅਫਸਰ ਸ: ਦਵਿੰਦਰ ਸਿੰਘ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਐੱਸ.ਬੀ.ਆਰ.ਐੱਸ. ਕਾਲਜ ਫਾਰ ਵਿਮੈਨ, ਘੁੱਦੂਵਾਲਾ ਵਿਖ/ ਰੈੱਡ ਰਿਬਨ ਕਲੱਬ ਵੱਲੋਂ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾ: ਜਗਜੀਤ ਸਿੰਘ ਚਾਹਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਰੀਦਕੋਟ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਸੈਮੀਨਾਰ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾ ਔਰਤ ਸਮਾਜ ਵਿੱਚ ਆਪਣੇ ਵਜੂਦ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਨੇ ਸੰਸਾਰ ਵਿੱਚ ਉੱਚੀਆਂ ਪੱਦਵੀਆਂ ਤੇ ਪਹੁੰਚੀਆਂ ਔਰਤਾਂ ਦੀਆਂ ਉਦਾਹਰਣਾ ਦੇ ਕੇ ਵਿਦਿਆਰਥਣਾਂ ਨੂੰ ਭੀੜ ਵਿਚੋ ਇੱਕ ਵਿਅਕਤੀ ਵਿਸ਼ੇਸ਼ ਦੇ ਤੌਰ ’ਤੇ ਸਾਹਮਣੇ ਆਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਨਿੱਜੀ ਤਜਰਬਿਆ ਰਾਂਹੀ ਵਿਦਿਆਰਥਣਾਂ ਨੂੰ ਜਿੰਦਗੀ ਵਿੱਚ ਸਫਲਤਾ ਹਾਸਲ ਕਰਨ ਲਈ ਸਮੇਂ ਦੀ ਕਦਰ ਅਤੇ ਜਿੰਦਗੀ ਜਿਊਣ ਦੀ ਬਜਾਏ ਜਿੰਦਗੀ ਨਾਲ ਲੜਨ ਦੀ ਸੇਧ ਦਿੱਤੀ। ਡਾ: ਜਗਜੀਤ ਸਿੰਘ ਚਾਹਲ ਨੇ ਵਿਦਿਆਰਥਣਾਂ ਨੂੰ ਖੂਨਦਾਨ ਕਰਨ ਲਈ ਵੀ ਪ੍ਰੇਰਿਆ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾਂ ਪ੍ਰੋ. ਅਮਨਦੀਪ ਕੌਰ ਬਰਾੜ, (ਪੰਜਾਬੀ ਵਿਭਾਗ) ਨੇ ਨਿਭਾਈ। ਨੋਡਲ ਅਫਸਰ ਪ੍ਰੋ. ਜਸਕੀਰਤ ਕੌਰ, (ਹਿੰਦੀ ਵਿਭਾਗ) ਨੇ ਡਾ: ਜਗਜੀਤ ਸਿੰਘ ਚਾਹਲ ਦਾ ਧੰਨਵਾਦ ਕੀਤਾ। ਐਡਮਿਨਸਟਰੇਸ਼ਨ ਅਫਸਰ ਸ: ਦਵਿੰਦਰ ਸਿੰਘ ਨੇ ਡਾ: ਜਗਜੀਤ ਸਿੰਘ ਚਾਹਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਵਾਈਸ ਪਿੰ੍ਰਸੀਪਲ ਪ੍ਰੋ: ਜਸਵਿੰਦਰ ਕੌਰ, ਪ੍ਰੋ. ਸੰਦੀਪ ਕੌਰ, ਪ੍ਰੋ. ਵਰਿੰਦਰਜੀਤ ਕੌਰ, ਪ੍ਰੋ. ਜਗਨਦੀਪ ਕੌਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।
ਐਸ.ਬੀ.ਆਰ.ਐਸ. ਕਾਲਜ ਫਾਰ ਵਿਮੈਨ ਘੁੱਦੂਵਾਲਾ ਵਿਖੇ ਰੈਡ ਰਿਬਨ ਕਲੱਬ ਵੱਲੋਂ ਸੈਮੀਨਾਰ



