Skip to content
Independent perspectives. Global stories.
BREAKING

ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ’ਚ ਪੰਜਾਬੀ ਦੇ 6 ਵਿਦਵਾਨਾਂ ਨੂੰ ਐਵਾਰਡ ਦੇਣ ਦਾ ਫੈਸਲਾ

Share this story

ਪਟਿਆਲਾ, 6 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਖ਼ਾਲਸਾ ਕਾਲਜ ਪਟਿਆਲਾ ਵਲੋਂ 21 ਅਤੇ 22 ਫਰਵਰੀ ਨੂੰ ਕਰਵਾਈ ਜਾ ਰਹੀ ‘ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫਰੰਸ’ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਵਿਚ ਪਾਏ ਯੋਗਦਾਨ ਨੂੰ ਮੁਖ ਰਖਦੇ ਹੋਏ 6 ਵਿਦਵਾਨਾਂ ਅਤੇ ਸਾਹਿਤਕਾਰਾਂ ਨੂੰ ਐਵਾਰਡ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸ. ਸੁਰਜੀਤ ਸਿੰਘ ਰਖੜਾ, ਆਨਰੇਰੀ ਸਕਤਰ, ਗਵਰਨਿੰਗ ਬਾਡੀ, ਖ਼ਾਲਸਾ ਕਾਲਜ, ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅਜ ਇਹ ਫੈਸਲਾ ਲਿਆ ਗਿਆ ਕਿ ਪੰਜਾਬੀ ਦੇ ਉਘੇ ਸਾਹਿਤਕਾਰ ਤੇ ਅਨੁਵਾਦਕ ਸ. ਕਿਰਪਾਲ ਸਿੰਘ ਕਸੇਲ ਨੂੰ ‘ਖ਼ਾਲਸਾ ਕਾਲਜ ਗਲੋਬਲ ਪੰਜਾਬ ਰਤਨ ਐਵਾਰਡ 2018’ ਪ੍ਰਦਾਨ ਕੀਤਾ ਜਾਵੇਗਾ। ਇਸ ਮੌਕੇ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਵਿਚ ਬਹੁਤ ਸਾਰੇ ਵਿਦਵਾਨ ਅਤੇ ਸਾਹਿਤਕਾਰ ਪੰਜਾਬੀ ਮਾਂ ਬੋਲੀ ਲਈ ਨਿਰੰਤਰ ਕੰਮ ਕਰੇ ਰਹੇ ਹਨ। ਇਸ ਕਾਨਫਰੰਸ ਰਾਹੀਂ ਸਾਡਾ ਮਕਸਦ ਉਨ੍ਹਾਂ ਸਾਰੇ ਸਾਹਿਤਕਾਰਾਂ ਨੂੰ ਇਕ ਮੰਚ ਉਤੇ ਇਕੱਠੇ ਕਰਕੇ ਪੰਜਾਬੀ ਭਾਸ਼ਾ ਦੇ ਗਲੋਬਲੀ ਵਿਸਥਾਰ ਲਈ ਸੰਜੀਦਾ ਯਤਨ ਕਰਨਾ ਹੈ। ਡਾ. ਧਰਮਿੰਦਰ ਸਿੰਘ ਉਭਾ, ਪ੍ਰਿੰਸੀਪਲ, ਖ਼ਾਲਸਾ ਕਾਲਜ, ਪਟਿਆਲਾ ਨੇ ਇਸ ਸੰਬੰਧੀ ਦਸਿਆ ਕਿ ਪੰਜਾਬੀ ਮਾਂ ਬੋਲੀ ਦੀ ਸੇਵਾ ਲਈ ਅਨੇਕਾਂ ਸੰਸਥਾਵਾਂ ਤੇ ਵਿਦਵਾਨ ਆਪੋ ਆਪਣੇ ਪਧਰ ਤੇ ਕਾਰਜਸ਼ੀਲ ਹਨ ਅਤੇ ਅਮਰੀਕਾ, ਕਨੇਡਾ, ਇੰਗਲੈਂਡ, ਨਿਊਜ਼ੀਲੈਂਡ, ਅਸਟਰੇਲੀਆ ਅਤੇ ਹੋਰ ਮੁਲਕਾਂ ਵਿਚ ਪੰਜਾਬੀ ਭਾਈਚਾਰਾ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਸਾਰ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਵਿਦੇਸ਼ਾਂ ਵਿਚ ਵਸਦੇ ਭਾਈਚਾਰੇ ਨੂੰ ਇਕ ਮੰਚ ਤੇ ਇਕੱਠਾ ਕਰਕੇ ਪੰਜਾਬੀ ਭਾਸ਼ਾ ਅੰਤਰਰਾਸ਼ਟਰੀ ਸਥਿਤੀ ਅਤੇ ਸੰਭਾਵਨਾਵਾਂ ਸਬੰਧੀ ਵਿਚਾਰ ਕਰਨਾ ਹੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫਰੰਸ ਦਾ ਮੂਲ ਉਦੇਸ਼ ਹੈ। ਉਨ੍ਹਾਂ ਦਸਿਆ ਕਿ ਸ. ਕਿਰਪਾਲ ਸਿੰਘ ਕਸੇਲ ਨੂੰ ਉਨ੍ਹਾਂ ਦੁਆਰਾ ਉਮਰ ਭਰ ਪੰਜਾਬੀ ਭਾਸ਼ਾ ਲਈ ਪਾਏ ਯੋਗਦਾਨ ਤੇ ਕੀਤੀ ਸੇਵਾ ਦੇ ਮਦੇਨਜ਼ਰ ਇਹ ਐਵਾਰਡ ਦੇਣ ਦਾ ਫੈਸਲਾ ਕੀਤਾ ਗਿਆ ਹੈ ਇਸ ਤੋਂ ਇਲਾਵਾ ਪ੍ਰੋ. ਖਾਲਿਦ ਹੁਸੈਨ ਜੋ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਦੇ ਉਘੇ ਕਹਾਣੀਕਾਰ ਹਨ, ਓਮ ਪ੍ਰਕਾਸ਼ ਗਾਸੋ ਜਿਨ੍ਹਾਂ ਨੇ ਪੰਜਾਬੀ ਸਭਿਆਚਾਰ ਅਤੇ ਨਾਵਲ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਦਿੱਤਾ ਹੈ, ਸ. ਜਰਨੈਲ ਸਿੰਘ ਸੇਖਾ ਜੋ ਪ੍ਰਵਾਸੀ ਪੰਜਾਬੀ ਨਾਵਲਕਾਰ ਹਨ, ਡਾ. ਗੁਰਮਿੰਦਰ ਸਿਧੂ ਜੋ ਕਿ ਸਮਾਜ ਸੇਵੀ ਕੰਮਾਂ ਕਰਕੇ ਅਤੇ ਲੇਖਕ ਵਜੋਂ ਜਾਣੇ ਜਾਂਦੇ ਹਨ ਅਤੇ ਡਾ. ਕੁਲਦੀਪ ਸਿੰਘ ਦੀਪ ਜੋ ਕਿ ਪਿੰਡ ਪੱਧਰ ਤੱਕ ਪੰਜਾਬੀ ਰੰਗ-ਮੰਚ ਨੂੰ ਪਹਚਾਉਣ ਵਾਲੇ ਅਤੇ ਯੁਵਾ ਕਵੀ ਵਜੋਂ ਜਾਣੇ ਜਾਂਦੇ ਹਨ, ਨੂੰ ਵਖ ਵਖ ਸਾਹਿਤਕ ਖੇਤਰਾਂ ਵਿਚ ਪਾਏ ਯੋਗਦਾਨ ਸਦਕਾ ‘ਖ਼ਾਲਸਾ ਕਾਲਜ ਗਲੋਬਲ ਪੰਜਾਬੀ ਗੌਰਵ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ।

WRITTEN BY