Skip to content
Independent perspectives. Global stories.
BREAKING

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਬਰ੍ਹੇ ਵੱਲੋਂ ਵਿਦਿਆਰਥੀਆਂ ਦਾ ਸਨਮਾਨ

Share this story

ਬੁਢਲਾਡਾ, 6 ਫਰਵਰੀ (ਬਲਵਿੰਦਰ ਜਿੰਦਲ)-ਇੱਥੋਂ ਥੋੜੀ ਦੂਰ ਪਿੰਡ ਬਰ੍ਹੇ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਵਿਖੇ ਹੋਣਹਾਰ 70 ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵਿੱਚ 30 ਦੇ ਲਗਭਗ ਵਿਦਿਆਰਥੀ ਖੇਡਾਂ ਦੇ ਖੇਤਰ ਵਿੱਚ ਸਟੇਟ ਪੱਧਰ ‘ਤੇ ਭਾਗ ਲੈਣ ਵਾਲੇ ਖਿਡਾਰੀ ਸਨ ਅਤੇ ਬਾਕੀ ਪਿਛਲੇ ਸਾਲਾਂ ਦੇ ਫਸਟ, ਸੈਕਿੰਡ ਆਉਣ ਵਾਲੇ, ਪੇਂਟਿੰਗ, ਭਾਸ਼ਣ, ਬੇਟੀ ਬਚਾਓ ਬੇਟੀ ਪੜ੍ਹਾਓ, ਸਾਇੰਸ ਮੇਲੇ ਅਤੇ ਮੈਥ ਮੇਲੇ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ‘ਤੇ ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਰਾਣਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੋ ਵਿਦਿਆਰਥੀ ਖੇਡਾਂ ਵਿੱਚ ਪ੍ਰਾਪਤੀਆਂ ਕਰੇਗਾ ਉਸ ਨੂੰ ਹਰ ਸਾਲ ਕਲੱਬ ਵੱਲੋਂ ਸਨਮਾਨਿਤ ਕੀਤਾ ਜਾਵੇਗਾ ।ਇਸ ਮੌਕੇ ‘ਤੇ ਕਲੱਬ ਮੈਂਬਰ ਅਵਤਾਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ, ਹਰੀ ਸਿੰਘ, ਗੁਰਪ੍ਰੀਤ ਸਿੰਘ, ਸਤਗੁਰ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ ਅਤੇ ਸਰਪੰਚ ਇਕਬਾਲ ਸਿੰਘ, ਸਾਬਕਾ ਸਰਪੰਚ ਚੂਹੜ ਸਿੰਘ, ਪੰਚ ਬਲਵੀਰ ਸਿੰਘ, ਮਾਸਟਰ ਦਰਬਾਰਾ ਸਿੰਘ, ਚੇਅਰਮੈਨ ਗੁਰਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਅਤੇ ਸਕੂਲ ਕਮੇਟੀ ਹਾਜਰ ਸੀ । ਇਸ ਮੌਕੇ ‘ਤੇ ਸਟੇਟ ਅਵਾਰਡੀ ਡੀ.ਪੀ.ਈ. ਰਵਿੰਦਰ ਕੁਮਾਰ ਵੱਲੋਂ ਅਤੇ ਲੈਕ. ਗੁਰਮੀਤ ਸਿੰਘ ਵੱਲੋਂ ਕਲੱਬ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ । ਅਖੀਰ ਵਿੱਚ ਨਗਰ ਪੰਚਾਇਤ ਵੱਲੋਂ ਪ੍ਰਿੰਸੀਪਲ ਜਗਸੀਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ ।

WRITTEN BY