ਅੰਮ੍ਰਿਤਸਰ, 7 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸਥਾਨਕ ਸਰਕਾਰਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੁਆਲ¦ਪਰ ਲਈ ਸਿੱਧੀ ਉਡਾਨ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਲਈ ਏਅਰ ਏਸ਼ੀਆ ਐਕਸ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਉਨ੍ਹਾਂ ਸਰਕਟ ਹਾਊਸ ਵਿਖੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਏਅਰ ਏਸ਼ੀਆ ਐਕਸ ਦੇ ਸੀ ਈ ਓ ਬਿੰਜੂਮਨ ਇਸਮਾਇਲ, ਇੰਡੀਆ ਹੈਡ ਸ਼੍ਰੀ ਸੁਰੇਸ਼ ਨੈਯਰ, ਸੈਰ ਸਪਾਟਾ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਡਾਇਰੈਕਟਰ ਸ੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਅਤੇ ਹੋਰ ਅਧਿਕਾਰੀਆਂ ਨਾਲ ਇਸ ਉਡਾਨ ਦੀ ਰੂਪਰੇਖਾ ਤਿਆਰ ਕਰਨ ਲਈ ਕੀਤੀ ਵਿਸ਼ੇਸ਼ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਨੂੰ ਏਸ਼ੀਆ ਦੇ ਹੋਰ ਦੇਸ਼ਾਂ ਅਤੇ ਯੂਰੋਪਿਅਨ ਦੇਸ਼ਾਂ ਨਾਲ ਜੋੜਨ ਲਈ ਇਹ ਉਡਾਨ ਕਾਰਗਰ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਏਅਰ ਏਸ਼ੀਆ ਦੇ ਅਧਿਕਾਰੀਆਂ ਵਲੋਂ ਹਫ਼ਤੇ ਵਿੱਚ 4 ਦਿਨ ਇਹ ਉਡਾਨ ਚਲਾਉਣ ਦੀ ਸਹਿਮਤ ਕੀਤੀ ਗਈ ਹੈ ਜੋ ਕਿ ਦਿਵਾਲੀ ਦੇ ਨੇੜੇ ਸ਼ੁਰੂ ਕੀਤੀ ਜਾਵੇਗੀ।
ਅੰਮ੍ਰਿਤਸਰ ਤੋਂ ਕੁਆਲਾਲੰਪਰ ਲਈ ਸਿੱਧੀ ਉਡਾਨ ਹੋਵੇਗੀ ਸ਼ੁਰੂ : ਨਵਜੋਤ ਸਿੰਘ ਸਿੱਧੂ



