Skip to content
Independent perspectives. Global stories.
BREAKING

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 11 ਨੂੰ

Share this story

ਸ੍ਰੀ ਚਮਕੌਰ ਸਾਹਿਬ, 8 ਫਰਵਰੀ (ਅਮਰਜੀਤ ਸਿੰਘ ਕਲਸੀ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਪੁੱਤਰ ਧੰਨ-ਧੰਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਿਤੀ 11 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਆਰੰਭ ਹੋਏਗਾ। ਬਾਬਾ ਜੋਗਿੰਦਰ ਸਿੰਘ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਸਲੇਮਪੁਰ ਗੁ:ਭਗਤ ਸ਼੍ਰੀ ਗੁਰੂ ਰਵਿਦਾਸ ਜੀ ਤੋਂ ਆਰੰਭ ਹੋ ਪਿੰਡ ਮਕੜੌਨਾਂ ਕਲਾਂ, ਮਕੜੌਨਾਂ ਖੁਰਦ, ਪਿੱਪਲ ਮਾਜਰਾ ਪਿੰਡਾਂ ਵਿੱਚੋਂ ਹੁੰਦਾ ਹੋਇਆ ਸ਼੍ਰੀ ਚਮਕੌਰ ਸਾਹਿਬ ਅਤੇ ਸਾਰੇ ਬਜ਼ਾਰ ਦੀ ਪ੍ਰਕਰਮਾ ਕਰਦੇ ਹੋਏ ਗੁ: ਸ਼੍ਰੀ ਕਤਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਵੇਗਾ। ਬਾਬਾ ਜੋਗਿੰਦਰ ਸਿੰਘ ਜੀ ਵੱਲੋਂ ਸਭ ਸੰਗਤਾਂ ਨੂੰ ਬੇਨਤੀ ਹੈ ਕਿ ਉਹ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਤਨ, ਮਨ ਅਤੇ ਧੰਨ ਨਾਲ ਸੇਵਾ ਕਰਕੇ ਆਪਣਾ ਜੀਵਨ ਸਫਲ ਕਰਨ। ਇਸ ਮੌਕੇ ਤਰਿੰਦਰ ਸਿੰਘ, ਲਖਵਿੰਦਰ ਸਿੰਘ, ਨਰਿੰਦਰ ਸਿੰਘ, ਮਨਪ੍ਰੀਤ ਸਿੰਘ, ਜੋਗਾ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਅਤੇ ਰੀਨਾਂ ਨਾਫ਼ਰੀ ਹਾਜ਼ਰ ਸਨ।

WRITTEN BY