ਫ਼ਤਹਿਗੜ੍ਹ ਸਾਹਿਬ, 8 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਵਲੋਂ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਰੁਜ਼ਗਾਰ ਮੇਲਾ ਲਗਾਇਆ ਗਿਆ। ਜਿਸ ਵਿੱਚ ਵੇਨਚੂਆਰ ਸਿਕਊਰਿਟੀ ਲਿਮਟਿਡ ਕੰਪਨੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਵਿੱਚ ਉਨ੍ਹਾਂ ਕਾਲਜ ਦੇ ਐਮ.ਬੀ.ਏ ਅਤੇ ਐਮ.ਕਾੱਮ ਭਾਗ ਦੂਜਾ ਦੇ ਵਿਦਿਆਰਥੀਆਂ ਦੀ ਚੋਣ ਕੀਤੀ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕੰਪਨੀ ਦੇ ਨੁਮਾਇੰਦਿਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਕਾਲਜ ਵਲੋਂ ਸਮੇਂ -ਸਮੇਂ ਤੇ ਵਿਦਿਆਰਥੀਆਂ ਲਈ ਅਜਿਹੇ ਰੁਜ਼ਗਾਰ ਮੌਕੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀ ਆਪਣਾ ਉਚੇਰਾ ਭਵਿੱਖ ਬਣਾ ਸਕਣ। ਕਾਲਜ ਦੇ ਪਲੇਸਮੈਂਟ ਅਫਸਰ ਸੋਹਜਬੀਰ ਸਿੰਘ ਉਭਾ ਨੇ ਦੱਸਿਆ ਕਿ ਕੰਪਨੀ ਵਲੋਂ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਲਈ ਗਈ ਜਿਸ ਵਿੱਚੋਂ ਕਾਲਜ ਦੇ 89 ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ। ਇਸ ਤੋਂ ਬਾਅਦ ਇੰਟਰਵਿਊ ਵਿੱਚ 64 ਦੇ ਕਰੀਬ ਵਿਦਿਆਰਥੀ ਪਾਸ ਹੋਏ ਤੇ 25 ਦੇ ਕਰੀਬ ਸ਼ਾਰਟਲਿਸਟ ਕੀਤੇ ਗਏ।
ਮਾਤਾ ਗੁਜਰੀ ਕਾਲਜ ਵਿਖੇ ਰੁਜ਼ਗਾਰ ਮੇਲਾ ਆਯੋਜਿਤ



