ਨਵੀਂ ਦਿੱਲੀ, 29 ਜਨਵਰੀ (ਪੀ.ਟੀ.)-ਦਿੱਲੀ ਮਹਿਲਾ ਆਯੋਗ ਦੀ ਪ੍ਰਮੁੱਖ ਬਰਖਾ ਸਿੰਘ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਉਨ੍ਹਾਂ ਨੂੰ ਜਬਰਦਸਤੀ ਪੈਨਲ ਤੋਂ ਹਟਾਉਣ ਦੀ ਧਮਕੀ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਮਹਿਲਾਵਾਂ ਦੀ ਸੁਰੱਖਿਆ ਦੀ ਗੱਲ ਕੀਤੀ ਹੈ ਕਿਉਂਕਿ ਉਹ ਦਿੱਲੀ ਮਹਿਲਾ ਆਯੋਗ ਦੀ ਪ੍ਰਧਾਨ ਹਨ ਤਾਂ ਇਸ ਵਿੱਚ ਉਨ੍ਹਾਂ ਨੇ ਕੀ ਗਲਤ ਕੀਤਾ ਹੈ? ਪਰ ਆਪ ਨੇ ਇਸ ਮਸਲੇ ’ਤੇ ਪ੍ਰੇਸ਼ਾਨ ਕੀਤਾ ਹੈ ਅਤੇ ਦਬਾਅ ਬਣਾਇਆ ਹੈ ਕਿ ਉਹ ਇਸ ਅਹੁੱਦੇ ਨੂੰ ਛੱਡ ਦੇਣ।