ਰੂਪਨਗਰ, 10 ਫਰਵਰੀ (ਅਮਰਜੀਤ ਸਿੰਘ ਕਲਸੀ)- ਨੈਸ਼ਨਲ ਜੈਨਰਿਕ ਸਾਫਟਵੇਅਰ ਫਾਰ ਡਾਕੂਮੈਂਟ ਰਜਿਸਟਰੇਸ਼ਨ (ਐਨ.ਜੀ.ਡੀ.ਆਰ.ਐਸ.) ਤਹਿਤ ਆਨਲਾਈਨ ਰਜਿਸਟਰੀਆਂ ਕਰਨ ਲਈ ਤਿਆਰ ਕੀਤੇ ਪੋਰਟਲ ਦੀ ਅੱਜ ਤਹਿਸੀਲ ਦਫ਼ਤਰ ਰੂਪਨਗਰ ਵਿਖੇ ਸ਼੍ਰੀਮਤੀ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ. ਸ਼੍ਰੀ ਹਰਬੰਸ ਸਿੰਘ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਮੇਜਰ ਗੁਰਜਿੰਦਰ ਸਿੰਘ ਬੇਨੀਪਾਲ ਜ਼ਿਲ੍ਹਾ ਮਾਲ ਅਫਸਰ, ਸ਼੍ਰੀ ਰਾਜਪਾਲ ਸਿੰਘ ਸੇਖੋਂ ਤਹਿਸੀਲਦਾਰ, ਸ਼੍ਰੀ ਯੋਗੇਸ਼ ਕੁਮਾਰ, ਸ਼੍ਰੀ ਰਾਜੀਵ ਕਪੂਰ ਡੀ.ਐਸ.ਐਮ. ਵੀ ਹਾਜ਼ਰ ਸਨ। ਇਸ ਨਵੀਂ ਪ੍ਰਣਾਲੀ ਤਹਿਤ ਪਹਿਲੀ ਰਜਿਸਟਰੀ ਸ਼੍ਰੀ ਗੁਲਜਾਰ ਸਿੰਘ ਪੁੱਤਰ ਸ਼੍ਰੀ ਮੱਗਰ ਸਿੰਘ ਵਾਸੀ ਪੁਰਖਾਲੀ ਵਲੋਂ ਸ਼੍ਰੀ ਮਨਦੀਪ ਸਿੰਘ ਪੁੱਤਰ ਸ਼੍ਰੀ ਜਸਵੰਤ ਸਿੰਘ ਵਾਸੀ ਬਿੰਦਰੱਖ ਨੇ ਦੋ ਬੀਘੇ 18 ਬਿਸਵੇ ਪਲਾਟ ਦੀ ਕੀਤੀ ਗਈ। ਇਸ ਪੋਰਟਲ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਜਿਸਟਰੀ ਸਬੰਧੀ ਕਾਗਜ਼ਾਤ ਤਿਆਰ ਹੋਣ ਤੋਂ ਬਾਅਦ ਇਸ ਪੋਰਟਲ ਦੀ ਮਦਦ ਨਾਲ ਘਰ ਬੈਠੇ ਹੀ ਰਜਿਸਟਰੀ ਕਰਵਾਉਣ ਲਈ ਸਮਾਂ ਲਿਆ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਸਬ-ਰਜਿਸਟਰਾਰ ਦਫਤਰ ਵਿੱਚ ਬੈਠ ਕੇ ¦ਮਾ ਸਮਾਂ ਉਡੀਕ ਨਹੀਂ ਕਰਨੀ ਪਵੇਗੀ। ਇਸ ਸਾਫਟਵੇਅਰ ਵਿੱਚ ‘ਟਾਈਮਸਲੌਟਸ’ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਰਜਿਸਟਰੀਆਂ ਲਈ ਸਮਾਂ ਦਿੱਤਾ ਜਾਵੇਗਾ। ਇਸ ਪੋਰਟਲ ਤਹਿਤ ਸਬ ਰਜਿਸਟਰੀ ਦੀ ਕਾਪੀ ਲੈਣ ਲਈ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ ਕਿਉਂਕਿ ਸਬ- ਰਜਿਸਟਰਾਰਾਂ ਨੂੰ ਵੀ ਬਾਇਓਮੀਟ੍ਰਿਕ ਪ੍ਰਣਾਲੀ ਨਾਲ ਜੋੜਿਆ ਗਿਆ ਹੈ। ਰਜਿਸਟਰੀ ਦੀ ਕਾਪੀ ਲੈਣ ਲਈ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ ਕਿੳਂੁਕਿ ਸਬ-ਰਜਿਸਟਰਾਰ ਦਫਤਰ ਵਲੋਂ ਆਨਲਾਈਨ ਰੱਖੀ ਗਈ ਜਾਣਕਾਰੀ ਦੇ ਆਧਾਰ ‘ਤੇ ਰਜਿਸਟਰੀ ਦੀ ਕਾਪੀ ਮੁਹੱਈਆ ਕਰਵਾ ਦਿੱਤੀ ਜਾਵੇਗੀ। ਇਸ ਸਾਰੀ ਸਹੂਲਤ ਲਈ ਲੋਕਾਂ ਨੂੰ ਕੋਈ ਵਾਧੂ ਫੀਸ ਜਮਾਂ ਨਹੀਂ ਕਰਵਾਉਣੀ ਹੋਵੇਗੀ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਇਸ ਦੀ ਵੈਬਸਾਈਟ ਗਿਰਪੁਨਜੳਬ.ਗੋਵ.ਨਿ ’ਤੇ ਆਨਲਾਈਨ ਰਜਿਸਟਰੀ ਲਈ ਅਪਲਾਈ ਕਰ ਸਕਦਾ ਹੈ ਤੇ ਇਸ ਵੱਬਸਾਈਟ ਤੇ ਹੀ ਰੇਟਾਂ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ ਉਨਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਹੋਣ ਨਾਲ ਹੁਣ ਰਜਿਸਟਰੀਆਂ ਸਬੰਧੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾਂ ਨਹੀਂ ਕਰਨਾਂ ਪਵੇਗਾ ਅਤੇ ਇਸ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬੱਚਤ ਵੀ ਹੋਵੇਗੀ, ਉਥੇ ਸਬ ਰਜਿਸਟਰਾਰ ਦਫਤਰਾਂ ਵਿੱਚ ਵੀ ਭੀੜ ਘਟੇਗੀ।
ਡੀਸੀ ਸ਼੍ਰੀਮਤੀ ਗੁਰਨੀਤ ਤੇਜ ਨੇ ਆਨਲਾਈਨ ਰਜਿਸਟ੍ਰੇਸ਼ਨ ਦੀ ਕੀਤੀ ਰਸਮੀ ਸ਼ੁਰੂਆਤ



