Skip to content
Independent perspectives. Global stories.
BREAKING

ਨਵਜੋਤ ਸਿੰਘ ਸਿੱਧੂ ਵੱਲੋਂ ਅੰਮ੍ਰਿਤਸਰ ਵਾਸੀਆਂ ਨੂੰ 300 ਕਰੋੜ ਦਾ ਗੱਫਾ

Share this story

ਅੰਮ੍ਰਿਤਸਰ ਸ਼ਹਿਰ ਦੀਆਂ 100 ਫੀਸਦੀ ਸਟਰੀਟ ਲਾਈਟਾਂ ਪੂਰੀ ਕਰਨ ਦਾ ਐਲਾਨ

ਅੰਮ੍ਰਿਤਸਰ, 10 ਫਰਵਰੀ (ਦਵਾਰਕਾ ਨਾਥ ਰਾਣਾ)- ਅੱਜ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਸ੍ਰ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਸਰਕਾਰ ਨੇ ਸ਼ਿਰਕਤ ਕੀਤੀ ਅਤੇ ਅੰ੍ਰਿਮਤਸਰ ਵਾਸੀਆਂ ਨੂੰ ਵਿਕਾਸ ਦੇ ਕੰਮਾਂ ਲਈ 300 ਕਰੋੜ ਰੁਪਏ ਦਾ ਗੱਫਾ ਦਿੱਤਾ। ਸ੍ਰ ਸਿੱਧੂ ਨੇ ਨਗਰ ਨਿਗਮ ਦੀ ਪਲੇਠੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਹਾਊਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ 102 ਕਰੋੜ ਰੁਪਏ ਦੱਖਣੀ ਅਤੇ ਪੂਰਬੀ ਹਲਕੇ ਸੀਵਰੇਜ ਅਤੇ ਜਾਇਕਾ ਪ੍ਰਾਜੈਕਟ ਦੇ ਅਧੂਰੇ ਪਏ ਕੰਮ ਨੂੰ ਪੂਰਾ ਕਰਨ ਵਾਸਤੇ, 7 ਕਰੋੜ ਰੁਪਏ ਸਾਲਿਡ ਵੇਸਟ ਮੇੈਨੇਜਮੈਂਟ ਅਤੇ 2 ਕਰੋੜ ਰੁਪਏ ਸ਼ਹਿਰ ਦੀ ਸਟਰੀਟ ਲਾਈਟ ਲਈ ਨਗਰ ਨਿਗਮ ਨੂੰ ਦਿੱਤੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਕਮਿਸ਼ਨਰ ਨਗਰ ਨਿਗਮ ਨੂੰ ਕਿਹਾ ਕਿ ਉਹ ਸ਼ਹਿਰ ਦੀ ਸਟਰੀਟ ਲਾਈਟਾਂ, ਸੀਵਰੇਜ, ਪੀਣ ਵਾਲੇ ਪਾਣੀ ਦਾ ਮਤਾ ਪਾ ਕੇ ਦੇਣ ਤਾਂ ਜੋ ਉਹ ਮੁੱਖ ਮੰਤਰੀ ਪੰਜਾਬ ਕੋਲੋਂ 100 ਕਰੋੜ ਰੁਪੲੈ ਦਾ ਫੰਡ ਸ਼ਹਿਰ ਲਈ ਤੋਹਫੇ ਵਜੋਂ ਲੈ ਕੇ ਆਉਣ। ਸ੍ਰ ਸਿੱਧੂ ਨੇ ਕਿਹਾ ਕਿ ਗਲਿਆਰੇ ਦੇ ਆਸਪਾਸ ਬਣੇ ਹੋਟਲਾਂ ਤੋਂ ਆਉਂਦੇ ਇਕ ਸਾਲ ਦੌਰਾਨ ਨਗਰ ਨਿਗਮ ਨੂੰ 100 ਕਰੋੜ ਰੁਪਏ ਮਿਲਣਗੇ। ਸ੍ਰ ਸਿੱਧੂ ਨੇ ਕਿਹਾ ਕਿ ਆਉਂਦੇ 3 ਮਹੀਨਿਆਂ ਵਿੱਚ ਸ਼ਹਿਰ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਜਗਮਗਾ ਦਿੱਤਾ ਜਾਵੇਗਾ। ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ ਦੀ ਸੇਵਾ ਕਰਨ ਤਾਂ ਜੋ ਆਉਂਦੇ 4 ਸਾਲਾਂ ਵਿੱਚ ਅੰਮ੍ਰਿਤਸਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਸਾਡਾ ਸਾਰਿਆਂ ਦਾ ਫ਼ਰਜ ਹੈ। ਇਸ ਤੋਂ ਪਹਿਲਾਂ ਹਾਊਸ ਦੀ ਮੀਟਿੰਗ ਵਿੱਚ ਪਹੁੰਚਣ ਤੇ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਸੋਨਾਲੀ ਗਿਰੀ ਵੱਲੋਂ ਸ੍ਰ ਨਵਜੋਤ ਸਿੰਘ ਸਿੱਧੂ ਨੂੰ ਜੀ ਆਇਆ ਕਿਹਾ ਅਤੇ ਸਮੂਹ ਕੌਸਲਰਾਂ ਨੇ ਆਪਣੀਆਂ ਸੀਟਾਂ ਤੇ ਖੜੇ ਹੋ ਕੇ ਸਵਾਗਤ ਕੀਤਾ।

 

WRITTEN BY