ਮਾਨਸਾ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 1984 ਵਿੱਚ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਲਈ ਕਾਂਗਰਸ ਸਿੱਧੇ ਤੌਰ ’ਤੇ ਦੋਸ਼ੀ ਹੈ ਜਿਸ ਲਈ ਕੇਂਦਰ ਦੀ ਕਾਂਗਰਸ ਸਰਕਾਰ ਨੂੰ ਸੰਸਦ ਦੇ ਅੰਦਰ ਸਿੱਖ ਕੌਮ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਸ. ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਇਹ ਮੰਨਿਆ ਹੈ ਕਿ ਸਿੱਖਾਂ ਦੇ ਕਤਲੇਆਮ ’ਚ ਕਾਂਗਰਸੀਆਂ ਦਾ ਹੱਥ ਸੀ ਪ੍ਰੰਤੂ ਇਹ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਤਿੰਨ ਦਹਾਕੇ ਬੀਤਣ ਦੇ ਬਾਅਦ ਇੱਕ ਵੀ ਦੋਸ਼ੀ ਨੂੰ ਸਜਾ ਨਹੀਂ ਮਿਲ ਸਕੀ ਕਿਉਂਕਿ ਕਾਂਗਰਸ ਦੋਸ਼ੀਆਂ ਨੂੰ ਬਚਾਉਣ ’ਤੇ ਲੱਗੀ ਹੋਈ ਹੈ।
ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ’ਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਦੇ ਬਿਆਨ ਸਬੰਧੀ ਸਫਾਈ ਦੇਣ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਇਸ ਮੁੱਦੇ ’ਤੇ ਨੈਤਿਕ ਆਧਾਰ ’ਤੇ ਹੀ ਕਾਂਗਰਸ ਤੋਂ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ, ਪੰ੍ਰਤੂ ਉਹ ਅਜਿਹਾ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦਾ ਖ਼ੂਨ ਪਾਣੀ ਬਣ ਚੁੱਕਾ ਹੈ ਅਤੇ ਉਹ ਕਾਤਲਾਂ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਦਾ ਹੀਣ ਕਾਂਗਰਸੀ ਹੁਣ ਥੱਕ ਚੁੱਕੇ ਹਨ ਤੇ ਉਨ੍ਹਾਂ ਕੋਲ ਕੋਈ ਮੁੱਦਾ ਨਾ ਹੋਣ ਕਰਕੇ ਉਹ ਹੋਛੀ ਬਿਆਨਬਾਜ਼ੀ ਕਰਨ ’ਚ ਹੀ ਲੱਗੇ ਹੋਏ ਹਨ ਜਦੋਂਕਿ ਸ਼੍ਰੋਮਣੀ ਅਕਾਲੀ ਦਲ 25 ਸਾਲ ਰਾਜ ਕਰੇਗਾ ਜਿਸ ਲਈ ਸ. ਪ੍ਰਤਾਪ ਸਿੰਘ ਬਾਜਵਾ ਨੂੰ ਸਲਾਹ ਹੈ ਕਿ ਉਹ ਪੰਜਾਬ ਵਿਚ ਸੱਤ੍ਹਾ ਵਾਪਸੀ ਬਾਰੇ ਦਿਨੇ ਸੁਪਨੇ ਲੈਣੇ ਬੰਦ ਕਰ ਦੇਣ।
ਇਸ ਤੋਂ ਪਹਿਲਾਂ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਔਖੀ ਘੜੀ ਵਿਚ ਹਮੇਸ਼ਾ ਦੇਸ਼ ਦੀ ਅਗਵਾਈ ਕੀਤੀ ਹੈ ਤੇ ਹੁਣ ਫਿਰ ਦੇਸ਼ ਨੂੰ ਕਾਂਗਰਸ ਮੁਕਤ ਉਹ ਲਈ ਲੋਕ ਸਭਾ ਚੋਣਾਂ ਦੌਰਾਨ ਮੋਹਰੀ ਭੂਮਿਕਾ ਨਿਭਾਉਣ ਤਾਂ ਜੋ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ.ਡੀ.ਏ. ਸਰਕਾਰ ਬਣਾਈ ਜਾ ਸਕੇ ਅਤੇ ਪੰਜਾਬ ਨੂੰ ਫੰਡਾਂ ਦੇ ਖੁਲ੍ਹੇ ਗੱਫੇ ਮਿਲ ਸਕਣ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਫੈਸਲੇ ਤਹਿਤ 2007 ਤੋਂ ਪਹਿਲਾਂ ਖੇਤਾਂ ਲਈ ਬਿਜਲੀ ਦੇ ਕੁਨੈਕਸ਼ਨ ਅਪਲਾਈ ਕਰਨ ਵਾਲੇ ਸਾਰੇ ਕਿਸਾਨਾਂ ਨੂੰ ਜਲਦ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾਣਗੇ ਅਤੇ ਅੱਗਲੇ ਛੇ ਮਹੀਨਿਆਂ ਦੌਰਾਨ 2007 ਤੋਂ ਬਾਅਦ ਅਪਲਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਕੁਨੈਕਸ਼ਨ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਦੇ ਤਾਪ ਬਿਜਲੀ ਘਰ ਚਾਲੂ ਹੋਣ ਕਾਰਨ ਅੱਜ ਪੰਜਾਬ ’ਚ ਬਿਜਲੀ ਆਮੋ ਆਮ ਹੋ ਗਈ ਹੈ ਜਿਸ ਲਈ ਹਰ ਖੇਤਰ ਨੂੰ 24 ਘੰਟੇ ਬਿਜਲੀ ਸਪਲਾਈ ਉਪਲਬਧ ਹੋਵੇਗੀ।
ਸ. ਬਾਦਲ ਨੇ ਸਰਕਾਰ ਦੀਆਂ ਵਿਕਾਸ ਸਕੀਮਾਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 6000 ਕਰੋੜ ਰੁਪੈ ਦੀ ਸਾਲਾਨਾ ਬਿਜਲੀ ਸਬਸਿਡੀ ਦੇਣ ਦੇ ਨਾਲ-ਨਾਲ ਦਲਿਤ ਭਾਈਚਾਰੇ ਨੂੰ 200 ਯੂਨਿਟ ਤੱਕ ਬਿਲਕੁਲ ਮੁਫਤ ਬਿਜਲੀ ਦੇ ਰਹੀ ਹੈ। ਇਸ ਤੋਂ ਬਿਨ੍ਹਾਂ ਸਰਕਾਰ ਵੱਲੋਂ ਪ੍ਰਵਾਨ ਕੀਤੀ ਗਈ ਇਕ ਸਕੀਮ ਤਹਿਤ ਰਾਜ ਦੇ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਦੀਆਂ ਟੇਲਾਂ ਤੱਕ ਪੁੱਜਦਾ ਕਰਨ ਲਈ ਆਉਂਦੇ ਦੋ ਸਾਲਾਂ ’ਚ ਸਾਰੇ ਖਾਲੇ ਪੱਕੇ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੇਸ਼ ਦੀ ਆਪਣੀ ਕਿਸਮ ਦੀ ਨਿਵੇਕਲੀ ਸਕੀਮ ਆਟਾ ਦਾਲ ਸਕੀਮ ਦਾ ਦਾਇਰਾ ਵਧਾਕੇ ਇੱਕ ਦੋ ਹਫ਼ਤੇ ’ਚ ਚਾਲੂ ਕਰ ਦਿੱਤੀ ਜਾਵੇਗੀ। ਉਨ੍ਹਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵਿਦਿਆਰਥੀਆਂ ਨੂੰ ਵਜੀਫ਼ਾ, ਲੜਕੀਆਂ ਨੂੰ ਸਾਇਕਲ, ਭਗਤ ਪੂਰਨ ਸਿੰਘ ਸਿਹਤ ਬੀਮਾ ਅਤੇ ਹੋਰ ਲੋਕ ਭਲਾਈ ਸਕੀਮਾਂ ਸਬੰਧੀ ਵੀ ਦੱਸਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਅਸ਼ੀਰਵਾਦ ਸਕੀਮ ਦਾ ਤਿੰਨ ਲੱਖ ਵਿਦਿਆਰਥੀਆਂ ਨੂੰ ਲਾਭ ਪੁੱਜਿਆ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਾਨਸਾ ਹਲਕੇ ’ਚ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਮਾਰਕੀਟ ਕਮੇਟੀ ਮਾਨਸਾ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਲਾਲੀ ਢਿੱਲੋਂ ਨੇ ਕਾਂਗਰਸ ਨੂੰ ਅਲਵਿਦਾ ਕਹਿਕੇ ਖੜਕ ਸਿੰਘ ਵਾਲਾ ਵਿਖੇ ਇੱਕ ਵੱਡੀ ਰੈਲੀ ਦੌਰਾਨ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ. ਬਾਦਲ ਨੇ ਲਾਲੀ ਢਿੱਲੋਂ ਦਾ ਸਿਰੋਪਾਉ ਪਾਕੇ ਅਕਾਲੀ ਦਲ ’ਚ ਸਵਾਗਤ ਕੀਤਾ। ਇਸੇ ਦੌਰਾਨ ਸ. ਬਾਦਲ ਨੇ ਪਿੰਡ ਖੜਕ ਸਿੰਘ ਵਾਲਾ, ਉ¤ਭਾ, ਬੁਰਜ ਢਿੱਲਵਾਂ, ਭੈਣੀਬਾਘਾ, ਤਾਮਕੋਟ, ਬੁਰਜ ਹਰੀ, ਮਾਖਾ ਚਹਿਲਾਂ, ਬੁਰਜ ਝੱਬਰ, ਰੱੜ੍ਹ, ਖੀਵਾ ਕਲਾਂ, ਖੀਵਾ ਖੁਰਦ, ਖੀਵਾ ਦਿਆਲੂਵਾਲਾ ਆਦਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਤਕਰੀਬਨ 10 ਕਰੋੜ ਰੁਪਏ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਨੂੰ ਮਨਜ਼ੂਰੀ ਦਿੱਤੀ। ਇਸ ਮੌਕੇ ਉ¤ਪ ਮੁੱਖ ਮੰਤਰੀ ਨੇ ਛੱਪੜਾਂ ਦੀ ਸਫ਼ਾਈ, ਗੰਦੇ ਪਾਣੀ ਦੇ ਨਿਕਾਸ, ਨਹਿਰੀ ਪਾਣੀ ਲਈ ਖਾਲ ਪੱਕੇ ਕਰਨ ਸਮੇਤ ਸਕੂਲਾਂ ਦੀਆਂ ਚਾਰਦਿਵਾਰੀਆਂ, ਸਮਸ਼ਾਨਘਾਟ, ਕਬਰਸਤਾਨਾਂ ਅਤੇ ਹੋਰ ਕਈ ਅਹਿਮ ਵਿਕਾਸ ਕੰਮਾਂ ਨੂੰ ਮੌਕੇ ’ਤੇ ਹੀ ਪ੍ਰਵਾਨਗੀ ਵੀ ਦਿੱਤੀ।
ਇਸ ਤੋਂ ਪਹਿਲਾਂ ਸੰਬੋਧਨ ਕਰਦੇ ਹੋਏ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਤਜਰਬੇ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਨਵੀਂ ਸੋਚ ਦੇ ਸੁਮੇਲ ਦਾ ਕੋਈ ਮੇਲ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕੇਂਦਰ ’ਚ ਐਨ.ਡੀ.ਏ. ਦੀ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲ ਦਲ ਦਾ ਸਹਿਯੋਗ ਦੇਣ।
ਇਸ ਮੌਕੇ ਮੈਂਬਰ ਰਾਜ ਸਭਾ ਸ੍ਰ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਸੰਸਦੀ ਸਕੱਤਰ ਸ੍ਰ. ਜਗਦੀਪ ਸਿੰਘ ਨਕੱਈ, ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਸ. ਬਲਬੀਰ ਸਿੰਘ ਸਿੱਧੂ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰ. ਹਰਬੰਤ ਸਿੰਘ ਦਾਤੇਵਾਸ, ਚੇਅਰਮੈਨ ਪਨਸੀਡ ਪੰਜਾਬ ਸ੍ਰ. ਸੁਖਵਿੰਦਰ ਸਿੰਘ ਔਲਖ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਮੰਗਤ ਰਾਏ ਬਾਂਸਲ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸ੍ਰ. ਸਵਰਨ ਸਿੰਘ ਹੀਰੇਵਾਲਾ, ਸ੍ਰ. ਗੁਰਪ੍ਰੀਤ ਸਿੰਘ ਝੱਬਰ ਅਤੇ ਸ੍ਰ. ਮਿੱਠੂ ਸਿੰਘ ਕਾਹਨੇਕੇ (ਦੋਵੇਂ ਐਸ.ਜੀ.ਪੀ.ਸੀ. ਮੈਂਬਰ), ਸਾਬਕਾ ਐਸ.ਜੀ.ਪੀ.ਸੀ. ਮੈਂਬਰ ਸ੍ਰ. ਮਨਜੀਤ ਸਿੰਘ ਬੱਪੀਆਣਾ ਤੇ ਸ੍ਰ. ਬਲਦੇਵ ਸਿੰਘ ਮਾਖਾ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ. ਨਰੌਤਮ ਸਿੰਘ ਚਹਿਲ, ਕੌਮੀ ਮੀਤ ਪ੍ਰਧਾਨ ਸ਼੍ਰੀ ਹਨੀ ਮਾਨਸਾਹੀਆ, ਅਕਾਲੀ ਆਗੂ ਸ਼੍ਰੀ ਨਰੇਸ਼ ਮਿੱਤਲ, ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਸ਼੍ਰੀ ਗੁਰਦੇਵ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ੍ਰ. ਮਲਕੀਤ ਸਿੰਘ ਸਮਾਓ, ਹਲਕਾ ਇੰਚਾਰਜ ਤਲਵੰਡੀ ਸਾਬੋ ਸ੍ਰ. ਬਲਬੀਰ ਸਿੰਘ ਸਿੱਧੂ, ਸ੍ਰ. ਗੁਰਸੇਵਕ ਸਿੰਘ ਜਵਾਹਰਕੇ, ਸ੍ਰ. ਮਿੱਠੂ ਸਿੰਘ ਚਾਊਕੇ, ਸ੍ਰ. ਜਸਵਿੰਦਰ ਸਿੰਘ ਮਾਨਸਾਹੀਆ, ਅਕਾਲੀ ਆਗੂ ਸ੍ਰ. ਭੂਸ਼ਣ ਸਿੰਘ ਝੁਨੀਰ, ਜ਼ਿਲ੍ਹਾ ਪ੍ਰਧਾਨ ਐਸ. ਓ.ਆਈ. ਸ੍ਰ. ਗੁਰਜਿੰਦਰ ਸਿੰਘ ਬੱਗਾ, ਸ੍ਰ. ਬਲਜਿੰਦਰ ਸਿੰਘ ਕਾਕਾ ਅਤੇ ਸ਼੍ਰੀ ਰਾਜੂ ਅਨੁਪਗੜ੍ਹੀਆ, ਉ¤ਪ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਸ. ਮਨਵੇਸ਼ ਸਿੰਘ ਸਿੱਧੂ, ਸ੍ਰੀ ਮਨੀਸ਼ ਕੁਮਾਰ, ਆਈ.ਜੀ. ਸ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਸ. ਅਮਰ ਸਿੰਘ ਚਾਹਲ, ਡਿਪਟੀ ਕਮਿਸ਼ਨਰ ਸ੍ਰੀ ਅਮਿਤ ਢਾਕਾ, ਐਸ.ਐਸ.ਪੀ. ਬਠਿੰਡਾ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਮਾਨਸਾ ਸ. ਭੁਪਿੰਦਰ ਸਿੰਘ ਖੱਟੜਾ ਸਮੇਤ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ, ਇਲਾਕੇ ਦੇ ਪੰਚ-ਸਰਪੰਚ, ਮੈਂਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡਾਂ ਦੇ ਵਸਨੀਕ ਤੇ ਹੋਰ ਪਤਵੰਤੇ ਵੱਡੀ ਗਿਣਤੀ ’ਚ ਮੌਜੂਦ ਸਨ।