ਰਿਹਰਸਲ ਦੌਰਾਨ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ।

ਫ਼ਤਹਿਗੜ ਸਾਹਿਬ, 11 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 50ਵੇਂ ਸਾਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ 13 ਫਰਵਰੀ ਨੂੰ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਡਾ. ਜਤਿੰਦਰ ਸਿੰਘ ਸਿੱਧੂ, ਡਾਇਰੈਕਟਰ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਬਤੌਰ ਵਿਸ਼ੇਸ਼ ਮਹਿਮਾਨ ਪਧਾਰਨਗੇ। ਇਨਾਮ ਵੰਡ ਸਮਾਰੋਹ ਵਿਚ ਡਾ. ਗੁਰਦੀਪ ਕੌਰ ਰੰਧਾਵਾ, ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਮੁੱਖ ਮਹਿਮਾਨ ਹੋਣਗੇ। ਇਸ ਸੰਬੰਧ ਵਿਚ ਕਾਲਜ ਵਿਖੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਦੇਖ-ਰੇਖ ਹੇਠ ਪਹਿਲੀ ਰਿਹਰਸਲ ਕਰਵਾਈ ਗਈ ਜਿਸ ਵਿਚ 2000 ਦੇ ਕਰੀਬ ਵਿਦਿਆਰਥੀਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ। ਇਹਨਾਂ ਸਾਲਾਨਾ ਖੇਡ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਲਈ ਦੌੜ, ਡਿਸਕਸ ਥਰੋਅ, ਜੈਵਲਿਨ ਥਰੋਅ, ਸ਼ਾਟ ਪੁੱਟ, ਹਾਈ ਜੰਪ, ਲਾਂਗ ਜੰਪ, ਰਿਲੇਅ ਆਦਿ ਕਈ ਮੁਕਾਬਲੇ ਕਰਵਾਏ ਜਾਣਗੇ।



