ਚੰਡੀਗੜ੍ਹ, 12 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਜੀਂਦ ਰੈਲੀ ਕਾਰਨ ਹੋਣ ਵਾਲੀ ਸੰਭਾਵੀ ਟਰੈਫ਼ਿਕ ਪ੍ਰੇਸ਼ਾਨੀ ਨੂੰ ਲੈ ਕੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਅਜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਲੋਕ ਹਿਤ ਪਟੀਸ਼ਨ ਦੀ ਸੁਣਵਾਈ ਹੋਈ। ਅਦਾਲਤ ਨੇ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ ਜਿਸ ‘ਤੇ ਸਰਕਾਰ ਜਵਾਬ ਤਿਆਰ ਕਰ ਰਹੀ ਹੈ।
ਅਮਿਤ ਸ਼ਾਹ ਦੀ ਜੀਂਦ ਰੈਲੀ ’ਤੇ ਹਾਈਕੋਰਟ ਸਖ਼ਤ



