ਭੀਖੀ, 13 ਫਰਵਰੀ (ਮਨਦੀਪ ਸਿੰਗਲਾ) ਸਥਾਨਕ ਮਾਨਸਾ ਰੋਡ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 6 ਵਿਅਕਤੀ ਗੰਭੀਰ ਜਖਮੀ ਹੋ ਗਏ।ਜਿੰਨਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋੜ ਮੰਡੀ ਦੇ ਕਾਵੜੀਏ ਜੋ ਮਹਾਂਸ਼ਿਵਰਾਤਰੀ ਤੇ ਹਰਿਦਵਾਰ ਤੋਂ ਗੰਗਾ ਜਲ ਲੈ ਕੇ ਵਾਪਸ ਮੌੜ ਮੰਡੀ ਜਾ ਰਹੇ ਸਨ ਜਿਵੇਂ ਹੀ ਉਹ ਅੱਜ ਸਵੇਰੇ ਕਰੀਬ 4 ਵਜੇ ਸਥਾਨਕ ਮਾਨਸਾ ਰੋਡ ਤੇ ਰਿੰਲਾਇਸ ਪੰਪ ਦੇ ਕੋਲ ਪੁੱਜੇ ਤਾਂ ਉਨ੍ਹਾਂ ਦੇ ਪਿਕਅਪ ਡਾਲੇ ਨੂੰ ਜਿਸ ਵਿੱਚ ਉਹ ਕਰੀਬ 8 ਵਿਅਕਤੀ ਸਵਾਰ ਸਨ, ਨੂੰ ਪਿੱਛੋਂ ਆ ਰਹੇ ਤੇਜ ਰਫਤਾਰ ਕੈਂਟਰ ਨੇ ਟੱਕਰ ਮਾਰ ਦਿੱਤੀ।ਟੱਕਰ ਇੰਨੀ ਭਿਆਨਕ ਸੀ ਕਿ ਪਿਕਅਪ ਡਾਲਾ ਇੱਕ ਦਰਖਤ ਵਿੱਚ ਵੱਜਣ ਤੋਂ ਬਾਦ ਖਤਾਨਾਂ ਵਿੱਚ ਪਲਟ ਗਿਆ।ਜਿਸ ਵਿੱਚ ਪਿਕਅਪ ਚਾਲਕ ਜਗਸੀਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਰਾਮ ਨਗਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 6 ਵਿਅਕਤੀ ਜਖਮੀ ਹੋ ਗਏ ਜਿੰਨਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।ਘਟਨਾ ਤੋਂ ਬਾਦ ਕੈਂਟਰ ਚਾਲਕ ਫਰਾਰ ਹੋ ਗਿਆ।ਭੀਖੀ ਪੁਲਿਸ ਦੇ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜਗਸੀਰ ਸਿੰਘ ਦੀ ਲਾਸ਼ ਪੋਸਟਮਾਰਟਮ ਤੋਂ ਬਾਦ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ ਕੈਂਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਕਾਵੜੀਆਂ ਦੀ ਗੱਡੀ ਨੂੰ ਤੇਜ਼ ਰਫਤਾਰ ਕੈਂਟਰ ਨੇ ਮਾਰੀ ਟੱਕਰ-ਇੱਕ ਮੌਤ



