Skip to content
Independent perspectives. Global stories.
BREAKING

ਰਾਮਪੁਰਾ ਵਾਸੀਆਂ ਨੇ ਥਾਣੇ ਅੱਗੇ ਲਗਾਇਆ ਧਰਨਾ

Share this story

ਰਾਮਪੁਰਾ ਫੂਲ 14 ਫਰਵਰੀ (ਮਨਪ੍ਰੀਤ ਸਿੰਘ ਗਿੱਲ)- ਸਥਾਨਕ ਸ਼ਹਿਰ ਅੰਦਰ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਰੋਸ ਵੱਜੋਂ ਭਗਤ ਸਿੰਘ ਕਾਲੌਨੀ ਵਾਸੀਆਂ ਨੇ ਸਿਟੀ ਥਾਣੇ ਅੱਗੇ ਧਰਨਾ ਲਗਾਇਆ ਅਤੇ ਪੁਲਸ ਪ੍ਰਸਾਸ਼ਨ ਖਿਲਾਫ ਜੰਮ ਕੇ ਨਾਹਰੇਬਾਜੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਜਨ ਕਲਿਆਣ ਸਭਾ ਦੇ ਪ੍ਰਧਾਨ ਸੀਤਾ ਰਾਮ ਦੀਪਕ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿਚ ਹੀ ਸ਼ਹਿਰ ਅੰਦਰ ਅਣਗਿਣਤ ਚੋਰੀਆਂ ਅਤੇ ਲੁੱਟ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਪੁਲਸ ਇੰਨਾ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਫੜਣ ਵਿਚ ਨਾਕਾਮ ਰਹੀ ਹੈ।ਜਿਸ ਕਾਰਨ ਸ਼ਹਿਰ ਵਾਸੀਆਂ ਅੰਦਰ ਰੋਸ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।ਉਨਾ ਅੱਗੇ ਕਿਹਾ ਕਿ ਜੇਕਰ ਪੁਲਸ ਨੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਦੇ ਯਤਨ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਸੰਬੰਧੀ ਥਾਣਾ ਮੁਖੀ ਗੁਰਪਿਆਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਦੋਸ਼ੀ ਜਲਦ ਹੀ ਪੁਲਸ ਦੀ ਗ੍ਰਿਫਤ ਵਿਚ ਹੋਣਗੇ।

WRITTEN BY