ਜਲਾਲਾਬਾਦ, 15 ਫਰਵਰੀ (ਸੰਦੀਪ ਮਹੰਤ)- ਬੀਤੀ 5 ਫਰਵਰੀ ਨੂੰ ਰਾਤ ਸਮੇਂ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪਿੰਡ ਮੋਹਕਮ ਅਰਾਈ ਵਾਸੀ ਛਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਜਾਣ ਤੋਂ ਬਾਅਦ ਅੱਜ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਦੋਸ਼ੀ ਵਾਹਨ ਚਾਲਕ ਵਿਰੁੱਧ ਕਾਰਵਾਈ ਅਤੇ ਗਿਰਫਤਾਰ ਕਰਨ ਦੀ ਮੰਗ ਨੂੰ ਲੈ ਕੇ ਥਾਣਾ ਸਿਟੀ ਮੁੰਹਰੇ ਲਾਸ਼ ਰੱਖਕੇ ਰੋਸ਼ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਛਿੰਦਰ ਸਿੰਘ ਦੀ ਮਾਤਾ ਕੁਸ਼ੱਲਿਆ ਬਾਈ ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਮੋਹਕਮ ਅਰਾਈ ਤਹਿਸੀਲ ਜਲਾਲਾਬਾਦ, ਜਿਲਾ ਫਾਜਿਲਕਾ ਨੇ ਦੱਸਿਆ ਕਿ ਬੀਤੀ 5 ਫਰਵਰੀ ਨੂੰ ਉਸਦਾ ਬੇਟਾ ਛਿੰਦਰ ਸਿੰਘ ਆਪਣੇ ਰਿਸ਼ਤੇਦਾਰਾਂ ਨਾਲ ਪਿੰਡ ਕਾਠਗੜ੍ਹ ਤੋਂ ਪਿੰਡ ਵੱਲ ਜਾ ਰਿਹਾ ਸੀ ਕਿ ਪਿੰਡ ਮੰਨੇ ਵਾਲਾ ਨਜਦੀਕ ਟਰੈਕਟਰ ਟਰਾਲੀ ਦੀ ਫੇਟ ਵੱਜਣ ਨਾਲ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਜਿਸਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਲਿਆਂਦਾ ਗਿਆ ਅਤੇ ਬਾਅਦ ਵਿੱਚ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਲਾਜ਼ ਵਿੱਚ ਕੋਈ ਕਸਰ ਨਹੀਂ ਛੱਡੀ ਪਰ ਉਸਦੇ ਬੇਟੇ ਦੀ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪਰ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ। ਛਿੰਦਰ ਸਿੰਘ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਮੰਗ ਹੈ ਕਿ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਸੰਬੰਧੀ ਡੀਐਸਪੀ ਅਮਰਜੀਤ ਸਿੰਘ ਨੇ ਦੱਸਿਆ ਕਿ 5 ਫਰਵਰੀ ਨੂੰ ਹਾਦਸੇ ਤੋਂ ਬਾਅਦ ਜਖਮੀ ਹੋਏ ਛਿੰਦਰ ਸਿੰਘ ਦੀ ਬੀਤੇ ਦਿਨੀ ਹੋਈ ਮੌਤ ਬਾਅਦ ਪਰਚੇ ਵਿੱਚ ਵਾਧਾ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਫੜ੍ਹਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਹਰ ਪੱਖੋਂ ਜਾਂਚ ਕੀਤੀ ਜਾਵੇਗੀ।
ਇਲਾਜ ਦੌਰਾਨ ਛਿੰਦਰ ਸਿੰਘ ਦੀ ਮੌਤ ਤੋਂ ਬਾਅਦ ਲਾਸ਼ ਥਾਣੇ ਅੱਗੇ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ



