ਫਗਵਾੜਾ 15 ਫਰਵਰੀ (ਅਸ਼ੋਕ ਸ਼ਰਮਾ)-ਯੂਥ ਕਾਂਗਰਸ ਜਿਲ੍ਹਾ ਕਪੂਰਥਲਾ ਵਲੋਂ ਅਜ ਨਸ਼ਿਆਂ ਦੇ ਖਿਲਾਫ ਨੌਜਵਾਨ ਪੀੜ੍ਹੀ ਨੂੰ ਜਾਗਰੁਕ ਕਰਨ ਦੇ ਮਕਸਦ ਨਾਲ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਜਿਲ੍ਹਾ ਯੂਥ ਕਾਂਗਰਸ ਇੰਚਾਰਜ ਪਰਮਿੰਦਰ ਸਿੰਘ ਦੁਲਾ ਅਤੇ ਅਵੀ ਰਾਜਪੂਤ ਦੀ ਅਗਵਾਈ ਹੇਠ ਆਯੋਜਿਤ ਇਸ ਰੈਲੀ ਵਿਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਉਹਨਾਂ ਦੇ ਨਾਲ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਯੂਥ ਆਗੂ ਹਰਜੀ ਮਾਨ, ਅਵਿਨਾਸ਼ ਗੁਪਤਾ ਬਾਸ਼ੀ ਤੇ ਜਤਿੰਦਰ ਬੋਬੀ ਵੀ ਸਨ। ਇਹ ਰੈਲੀ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਤੋਂ ਸ਼ੁਰੂ ਹੋ ਕੇ ਅਕਾਲ ਸਟੇਡੀਅਮ ਹਦੀਆਬਾਦ ਵਿਖੇ ਸਮਾਪਤ ਹੋਈ। ਰੈਲੀ ਦੌਰਾਨ ਯੂਥ ਆਗੂਆਂ ਅਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਬੈਨਰ ਫੜੇ ਹੋਏ ਸਨ। ਇਸ ਮੌਕੇ ਜੋਗਿੰਦਰ ਸਿੰਘ ਮਾਨ ਨੇ ਸਮੂਹ ਯੂਥ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿਚ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬਧ ਹੈ। ਮੁਖਮੰਤਰੀ ਨੇ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਨੂੰ ਰੁਜਗਾਰ ਦੇਣ ਦਾ ਜੋ ਵਾਅਦਾ ਕੀਤਾ ਸੀ ਉਸਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਸਿੰਘ, ਸੰਤੋਖ ਸਿੰਘ, ਜਤਿੰਦਰ ਸਿੰਘ, ਅਕਾਸ਼ਦੀਪ, ਪੰਕਜ ਘੇੜਾ, ਮੁੰਨੂ, ਸ਼ਮੀ, ਦਲਜੀਤ ਸੰਧੂ, ਜਗਾ, ਅਕਾਸ਼ ਮਨਜੋਤ, ਗੋਰਾ, ਹੈਰੀ, ਜੈਜੀ, ਦੀਪਾ ਦੁਗਾਂ, ਮੰਨਾ ਭਾਰਤਪੁਰ, ਸੋਨੂੰ ਰੋੜਮਜਾਰਾ, ਸ਼ੀਪਾ ਪਾਹੋਵਾਲ, ਗੋਪੀ ਜਸੋਵਾਲ ਆਦਿ ਤੋਂ ਇਲਾਵਾ ਸੈਂਕੜੇ ਨੌਜਵਾਨ ਕਾਂਗਰਸੀ ਵਰਕਰ ਹਾਜਰ ਸਨ।
ਯੂਥ ਕਾਂਗਰਸ ਵੱਲੋਂ ਫਗਵਾੜਾ ਵਿਖੇ ਨਸ਼ਿਆਂ ਖਿਲਾਫ ਰੈਲੀ



