Skip to content
Independent perspectives. Global stories.
BREAKING

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ

Share this story

ਫ਼ਤਹਿਗੜ੍ਹ ਸਾਹਿਬ, 16 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਦੇ ਐਮ.ਸੀ.ਏ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਵਹਾਰਕ ਗਿਆਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੇਬੀਜ਼ ਇਨਫੋਟੈਕ, ਮੁਹਾਲੀ ਅਤੇ ਨੈਟਸਮਾਰਟਜ਼, ਚੰਡੀਗੜ੍ਹ ਕੰਪਨੀਆਂ ਦਾ ਦੌਰਾ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਨੂੰ ਉਦਯੋਗ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਨਾਲ ਹੀ ਉਦਯੋਗ ਵਿੱਚ ਕੰਮ ਕਰਨ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕੰਮ ਕਰਨਾ ਹੋਰ ਅਸਾਨ ਹੋ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਉਦਯੋਗਿਕ ਦੌਰਿਆਂ ਨਾਲ ਵਿਦਿਆਰਥੀ ਉਦਯੋਗ ਵਿੱਚ ਆਉਂਦੀਆਂ ਤਬਦੀਲੀਆਂ ਤੋਂ ਜਾਣੂ ਹੋ ਜਾਂਦੇ ਹਨ, ਜਿਸ ਨਾਲ ਉਹ ਆਪਣਾ ਉਦਯੋਗਿਕ ਕੰਮ ਅਸਾਨੀ ਨਾਲ ਕਰ ਸਕਦੇ ਹਨ। ਇਸਦੇ ਨਾਲ ਹੀ ਉਚੇਰੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਉਦਯੋਗਾਂ ਵਿਚ ਨੌਕਰੀ ਪ੍ਰਾਪਤ ਕਰਨਾ ਵੀ ਆਸਾਨ ਹੋ ਜਾਂਦਾ ਹੈ।
ਪਲੇਸਮੈਂਟ ਅਫਸਰ ਸੋਹਜਬੀਰ ਸਿੰਘ ਉਭਾ ਨੇ ਦੱਸਿਆ ਕਿ ਐਮ.ਸੀ.ਏ ਭਾਗ ਪਹਿਲਾ ਅਤੇ ਦੂਜਾ ਦੇ 44 ਦੇ ਕਰੀਬ ਵਿਦਿਆਰਥੀਆਂ ਨੇ ਦੌਰਾ ਕੀਤਾ ਜਿਸ ਵਿੱਚ ੳਦਯੋਗ ਵਿੱਚ ਚੱਲ ਰਹੇ ਨਵੇਂ ਰੁਝਾਨਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਪ੍ਰੋ. ਜੋਗਾ ਸਿੰਘ ਵੀ ਹਾਜਰ ਸਨ।

WRITTEN BY