Skip to content
Independent perspectives. Global stories.
BREAKING

ਗੁਰੂ ਨਾਨਕ ਕਾਲਜ ਦੇ ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਵਿਦਿਆਰਥੀ ਵੱਲੋ ਯੂ.ਜੀ.ਸੀ. ਨੈਟ ਪ੍ਰੀਖਿਆ ਪਾਸ

Share this story

ਬੁਢਲਾਡਾ, 17 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਸਥਾਨਕ ਕਾਲਜ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਹੋਰ ਵਾਧਾ ਕਰਦੇ ਹੋਏ ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਵਿਦਿਆਰਥੀ ਦਲਜੀਤ ਸਿੰਘ ਪੁੱਤਰ ਸ੍ਰ. ਸਰਦੂਲ ਸਿੰਘ ਵਾਸੀ ਪਿੰਡ ਮੰਘਾਣੀਆਂ ਜ਼ਿਲ੍ਹਾ ਮਾਨਸਾ ਨੇ ਯੂ.ਜੀ.ਸੀ ਨੈਟ ਇਮਤਿਹਾਨ ਨਵੰਬਰ 2017 ਪਾਸ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀ ਨੂੰ ਮੁਬਾਰਕਬਾਦ ਦਿੰਦੇ ਹੋਏ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਲਾਇਬਰੇਰੀ ਵਿਭਾਗ ਦੇ ਸਮੂਹ ਸਟਾਫ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਵਿਭਾਗ ਮੁਖੀ ਸਹਾਇਕ ਪ੍ਰੋ. ਹਰਵਿੰਦਰਜੀਤ ਸਿੰਘ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਸਾਡੇ ਵਿਭਾਗ ਦੇ ਵਿਦਿਆਰਥੀ ਯੂਨੀਵਰਸਿਟੀ ਅਤੇ ਯੂ.ਜੀ.ਸੀ ਨੈਟ ਪ੍ਰੀਖਿਆ ਵਿੱਚ ਲਗਾਤਾਰ ਸ਼ਲਾਘਾਯੋਗ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਇਹਨਾਂ ਪ੍ਰਾਪਤੀਆਂ ਦਾ ਸਿਹਰਾ ਕਾਲਜ ਪ੍ਰਿੰਸੀਪਲ ਸਾਹਿਬਾਨ ਦੀ ਯੋਗ ਅਗਵਾਈ, ਕਾਲਜ ਦੇ ਸ਼ਲਾਘਾਯੋਗ ਵਿਦਿਅਕ ਢਾਂਚੇ ਅਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ। ਇਸ ਮੌਕੇ ਸਹਾਇਕ ਪ੍ਰੋ. ਇੰਦਰਜੀਤ ਸਿੰਘ, ਸਹਾਇਕ ਪ੍ਰੋ. ਹਰਮਨਦੀਪ ਸਿੰਘ ਅਤੇ ਸਹਾਇਕ ਪ੍ਰੋ. ਰਾਜਵਿੰਦਰ ਕੌਰ ਹਾਜ਼ਰ ਸਨ।

WRITTEN BY