May 1, 2026 4:27 am

ਅਰਵਿੰਦ ਕੇਜਰੀਵਾਲ ਨੇ ਬਣਾਈ ‘ਭ੍ਰਿਸ਼ਟ’ ਸਿਆਸੀ ਆਗੂਆਂ ਦੀ ਸੂਚੀ

jj ਨਵੀਂ ਦਿੱਲੀ, 31 ਜਨਵਰੀ (ਪੀ.ਟੀ.)-ਆਮ ਆਦਮੀ ਪਾਰਟੀ ਦੇ ਸੰਸਥਾਪਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਦੀ ਰਣਨੀਤੀ ’ਤੇ ਕਿਹਾ ਕਿ ਉਹ ਸੱਤਾ ਦੀ ਰਾਜਨੀਤੀ ਨਹੀਂ ਬਲਕਿ ਰਾਜਨੀਤੀ ਵਿੱਚ ਬਦਲਾਅ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਜਨ ਲੋਕਪਾਲ ਨੂੰ ਲੈ ਕੇ ਉਨ੍ਹਾਂ ਨੇ ਆਪਣੀ ਲੜਾਈ ਸ਼ੁਰੂ ਕੀਤੀ ਸੀ ਅਤੇ ਉਨ੍ਹਾਂ ਨੇ ਦਿੱਲੀ ’ਚ ਸਰਕਾਰ ਵੀ ਬਣਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਇਕ ਮਹੀਨੇ ਦੇ ਅੰਦਰ-ਅੰਦਰ ਬਹੁਤ ਸਾਰੇ ਕੰਮ ਕੀਤੇ ਹਨ। ਇਸ ਮੌਕੇ ‘ਤੇ ਕੇਜਰੀਵਾਲ ਨੇ ਕਿਹਾ ਉਹ 2014 ਦੀਆਂ ਚੋਣਾਂ ਨੂੰ ਕ੍ਰਾਂਤੀ ’ਚ ਬਦਲ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਸੰਸਦ ‘ਚ ਭ੍ਰਿਸ਼ਟਾਚਾਰੀ ਬੈਠੇ ਹਨ ਅਤੇ ਇਸ ’ਤੇ ਕੁਝ ਪਰਿਵਾਰਾਂ ਦਾ ਕਬਜ਼ਾ ਹੈ, ਇਸ ਲਈ ਸੰਸਦ ਦੀ ਸਫਾਈ ਜਰੂਰੀ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿ¤ਲੀ ’ਚ ਉਨ੍ਹਾਂ ਦੀ ਸਰਕਾਰ ਦੇ ਇਕ ਮਹੀਨੇ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਘੱਟ ਹੋਇਆ ਹੈ। ਉਨ੍ਹਾਂ ਨੇ ਕਈ ਸਿਆਸੀ ਆਗੂਆਂ ਦੇ ਨਾਮ ਲੈਂਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ’ਚ ਇਨ੍ਹਾਂ ਨੇਤਾਵਾਂ ਨੂੰ ਹਰਾਉਣ ਬਹੁਤ ਜਰੂਰੀ ਹੈ।

Send this to a friend