ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)-ਖ਼ਾਲਸੇ ਦੇ ਪਾਵਨ ਤਿਉਹਾਰ ਹੋਲੇ ਮਹ¤ਲੇ ਮੌਕੇ ਜਿ¤ਥੇ ਸਿ¤ਖ ਕੌਮ ਦੀ ਕੇਂਦਰੀ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਅਤੇ ਪ੍ਰਸ਼ਾਸਨ ਵਲੋਂ ਸੁਚਜੇ ਪ੍ਰਬੰਧ ਕੀਤੇ ਜਾ ਰਹੇ ਹਨ ਉ¤ਥੇ ਗੁਰੂ ਕੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵ¤ਲੋਂ ਵੀ ਉ¤ਚ ਪ¤ਧਰ ਦੀਆਂ ਤਿਆਰੀਆਂ ਆਰੰਭ ਕਰ ਦਿ¤ਤੀਆਂ ਗਈਆਂ ਹਨ. ਸ਼੍ਰੋਮਣੀ ਪੰਥ ਅਕਾਲੀ 96 ਕਰੋੜੀ ਬੁ¤ਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵ¤ਲੋਂ ਇਸ ਸਬੰਧੀ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ. ਇਸ ਮੌਕੇ ਉਨ੍ਹਾਂ ਹੋਲੇ ਮੁਹ¤ਲੇ ਦੇ ਪ੍ਰਬੰਧਾਂ, ਨਿਹੰਗ ਸਿੰਘਾਂ ਦੀਆਂ ਜੰਗਜੂ ਘੋੜ ਦੌੜਾਂ, ਗ¤ਤਕਾ ਮੁਕਾਬਲੇ ਅਤੇ ਨਗਰ ਕੀਰਤਨ ਸਬੰਧੀ ਵਿਸ਼ੇਸ਼ ਵਿਚਾਰ ਕੀਤੀ ਗਈ. ਇਸ ਮੌਕੇ ਗਿਆਨੀ ਰਘਬੀਰ ਸਿੰਘ ਅਤੇ ਬਾਬਾ ਬਲਵੀਰ ਸਿੰਘ ਨੇ ਦ¤ਸਿਆ ਕਿ ਹੋਲੇ ਮੁਹ¤ਲੇ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਉਨ੍ਹਾਂ ਦ¤ਸਿਆ ਕਿ ਇਸ ਸਬੰਧੀ ਸੰਗਤਾਂ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ. ਇਸ ਮੌਕੇ ਉਨ੍ਹਾਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸਿੰਘ ਸਾਹਿਬ ਵ¤ਲੋਂ ਬਾਬਾ ਬਲਵੀਰ ਸਿੰਘ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਦੁਸ਼ਾਲੇ ਨਾਲ ਤਖਤ ਸ੍ਰੀ ਕੇਸਗੜ ਸਾਹਿਬ ਦਾ ਚਿ¤ਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਿੰਘ ਸਾਹਿਬ ਗਿ: ਰਘਬੀਰ ਸਿੰਘ ਨਾਲ ਮੁਲਾਕਾਤ



