ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦੀ ਆਨ ਤੇ ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਮੁੱਚੇ ਸਟਾਫ ਨੇ ਇਕੱਤਰ ਹੋ ਕੇ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਪਹੁੰਚ ਮਾਰਗਾਂ ਦੀ ਸਫਾਈ ਦੀ ਸੇਵਾ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਰਦਾਸ ਕਰਨ ਉਪਰੰਤ ਮੈਨੇਜਰ ਸ੍ਰ. ਰਣਜੀਤ ਸਿੰਘ ਦੀ ਅਗਵਾਈ ਹੇਠ ਸਮੁੱਚੇ ਸਟਾਫ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁ. ਸੀਸ ਗੰਜ ਸਾਹਿਬ, ਗੁ. ਭੋਰਾ ਸਾਹਿਬ, ਕਿਲ੍ਹਾ ਅਨੰਦਗੜ੍ਹ ਸਾਹਿਬ, ਲੰਗਰ, ਸਰਾਵਾਂ, ਮੁੱਖ ਗਰਾਊਂਡ, ਅਤੇ ਦੀਵਾਨ ਹਾਲ ਦੇ ਨਾਲ ਨਾਲ ਗੁਰਦੁਆਰਾ ਸਾਹਿਬਾਨ ਨੂੰ ਜਾਂਦੀਆਂ ਸਾਰੀਆਂ ਸੜਕਾਂ ਦੀ ਸਫਾਈ ਦੀ ਸੇਵਾ ਕੀਤੀ ਗਈ। ਸੇਵਾ ਦੌਰਾਨ ਗਿਆਨੀ ਫੂਲਾ ਸਿੰਘ ਹੈਡਗ੍ਰੰਥੀ, ਲਖਵਿੰਦਰ ਸਿੰਘ ਮੀਤ ਮੈਨੇਜਰ, ਅਮਰਜੀਤ ਸਿੰਘ ਮੀਤ ਮੈਨੇਜਰ, ਭੁਪਿੰਦਰ ਸਿੰਘ ਗਾਈਡ, ਰਾਮਸਰੂਪ ਸਿੰਘ ਸਟੋਰਕੀਪਰ, ਕੌਰ ਸਿੰਘ ਅਕਾਊਂਟੈਂਟ, ਉਤਮਜੀਤ ਸਿੰਘ ਅਤੇ ਹੋਰ ਸਮੁੱਚਾ ਸਟਾਫ ਹਾਜ਼ਰ ਸੀ।
ਹੋਲੇ ਮਹੱਲੇ ਦੀਆਂ ਤਿਆਰੀਆਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਟਾਫ ਵੱਲੋਂ ਸਫਾਈ ਸੇਵਾ



