May 10, 2026 4:36 pm

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਮੋਗਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨਾਂ ਦਾ ਐਲਾਨ
ਚੰਡੀਗੜ੍ਹ 20 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਇਸ ਵਿੰਗ ਵਿੱਚ ਪਾਰਟੀ ਦੀਆਂ ਹੋਰ ਸੀਨੀਅਰ ਇਸਤਰੀ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸ਼ਲਾਹ ਮਸ਼ਵਰਾ ਕਰਨ ਤੋਂ ਬਾਅਦ ਜਿਲਾ ਮੋਗਾ (ਦਿਹਾਤੀ), ਬਰਨਾਲਾ (ਸ਼ਹਿਰੀ ਅਤੇ ਦਿਹਾਤੀ), ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ) ਅਤੇ ਜਿਲਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨਾਂ ਦੀ ਨਿਯੁਕਤੀ ਕਰ ਦਿਤੀ ਗਈ ਹੈ। ਉਹਨਾਂ ਦੱਸਿਆ ਕਿ ਬੀਬੀ ਮਨਦੀਪ ਕੌਰ ਖੰਭੇ ਨੂੰ ਜਿਲਾ ਮੋਗਾ (ਦਿਹਾਤੀ), ਬੀਬੀ ਪਰਮਜੀਤ ਕੌਰ ਬਰਾੜ ਨੂੰ ਸ਼੍ਰੀ ਮੁਕਤਸਰ ਸਾਹਿਬ (ਸ਼ਹਿਰੀ), ਬੀਬੀ ਪਰਮਿੰਦਰ ਕੌਰ ਰੰਧਾਵਾ ਨੂੰ ਜਿਲਾ ਬਰਨਾਲਾ (ਸ਼ਹਿਰੀ), ਬੀਬੀ ਜਸਵਿੰਦਰ ਕੌਰ ਠੁੱਲੇਵਾਲ ਨੂੰ ਜਿਲਾ ਬਰਨਾਲਾ (ਦਿਹਾਤੀ) ਅਤੇ ਬੀਬੀ ਮਨਵਿੰਦਰ ਕੌਰ ਮੀਨੂੰ ਪੁਲਿਸ ਜਿਲਾ ਜਗਰਾਉਂ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਹਰਜਿੰਦਰ ਕੌਰ ਚੰਡੀਗੜ ਨੂੰ ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਇੰਦਰਜੀਤ ਕੌਰ ਮਾਨ ਬੀਰ ਪਿੰਡ ਨੂੰ ਵਿੰਗ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾ ਦੱਸਿਆ ਕਿ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਨੂੰ ਮੀਤ ਪ੍ਰਧਾਨ, ਬੀਬੀ ਕਿਰਨਦੀਪ ਕੌਰ ਖੰਨਾ ਨੂੰ ਸਲਾਹਕਾਰ, ਬੀਬੀ ਨਸੀਬ ਕੌਰ ਢਿੱਲੋਂ ਅਤੇ ਬੀਬੀ ਦਲਜੀਤ ਕੌਰ ਮੈਣਵਾਂ ਨੂੰ ਜਥੇਬੰਦਕ ਸਕੱਤਰ, ਬੀਬੀ ਸੁਖਵਿੰਦਰ ਕੌਰ ਪਟਿਆਲਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਬੀਬੀ ਪ੍ਰਵੀਨ ਕੌਰ ਮਾਲਵਾ, ਬੀਬੀ ਗੁਰਲਾਭ ਕੌਰ ਪੰਜੋਲਾ, ਬੀਬੀ ਹਰਭਜਨ ਕੌਰ ਪਟਿਆਲਾ ਅਤੇ ਬੀਬੀ ਸੁਰਿੰਦਰ ਕੌਰ ਪਟਿਆਲਾ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Send this to a friend