May 10, 2026 12:41 am

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ• : ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਦਿੜਬਾ, ਜਿਲਾ ਸੰਗਰੂਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਹਰਦੀਪ ਸਿੰਘ, ਮਾਲ ਹਲਕਾ ਦਿੜਬਾ-ਬੀ, ਸੰਗਰੂਰ ਨੂੰ ਸ਼ਿਕਾਇਤਕਰਤਾ ਮਨੋਹਰ ਸਿੰਘ, ਵਾਸੀ ਭੋਗੀ ਪੱਤੀ ਦਿੜਬਾ, ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਉਸ ਦੀ ਜਮੀਨ ਦੇ ਚਲ ਰਹੇ ਮੁਕੱਦਮੇ ਵਿਚ ਮਦਦ ਕਰਨ ਅਤੇ ਇੰਤਕਾਲ ਨੂੰ ਪੈਡਿੰਗ ਰੱਖਣ ਬਦਲੇ 10 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ  7 ਲੱਖ ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Send this to a friend