ਪੰਜਾਬ ’ਚ ਜਲਦ ਲੱਗ ਸਕਦੀ ਹੈ ਵਿੱਤੀ ਐਮਰਜੇਂਸੀ : ਸੁਖਬੀਰ ਬਾਦਲ

ਅਮਲੋਹ, 22 ਫਰਵਰੀ, (ਰਣਜੀਤ ਸਿੰਘ ਘੁੰਮਣ)- ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਨੂੰ ਲੈ ਕੇ ਸੜਕਾਂ ਤੇ ਹੀ ਨਹੀਂ ਆ ਚੁੱਕਾ ਸਗੋਂ ਅੱਜ ਕਾਂਗਰਸ ਸਰਕਾਰ ਦੇ ਹਾਲਾਤ ਇਹ ਬਣ ਚੁੱਕੇ ਹਨ ਕਿ ਕਿਸੇ ਟਾਇਮ ਵੀ ਪੰਜਾਬ ਅੰਦਰ ਵਿੱਤੀ ਐਮਰਜੈਂਸੀ ਲੱਗ ਸਕਦੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਚ ਅਮਲੋਹ ਦੀ ਅਨਾਜ ਮੰਡੀ ਵਿੱਚ ਕੀਤੀ ਗਈ ਵਿਸ਼ਾਲ ਪੋਲ ਖੋਲ੍ਹ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੋ ਸਕੀਮਾਂ ਅਕਾਲੀ ਭਾਜਪਾ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਨੂੰ ਜਿੱਥੇ ਕੈਪਟਨ ਸਰਕਾਰ ਵੱਲੋਂ ਮੁਕੰਮਲ ਤੋਰ ਤੇ ਬੰਦ ਕਰ ਦਿੱਤਾ ਗਿਆ ਹੈ ਉੱਥੇ ਚੋਣਾਂ ਸਮੇਂ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਵੀ ਕੈਪਟਨ ਸਰਕਾਰ ਪਿੱਛੇ ਹੱਟ ਚੁੱਕੀ ਹੈ। ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਕਾਰਨ ਪੰਜਾਬ ਦੀ ਸਥਿਤੀ ਅੱਜ ਪੂਰੀ ਤਰਾਂ ਡਗਮਗਾ ਚੁੱਕੀ ਹੈ। ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿੱਥੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਇਸ ਪੋਲ ਖੋਲ੍ਹ ਰੈਲੀ ਵਿੱਚ ਪੁੱਜਣ ਤੇ ਜੀ ਆਇਆਂ ਆਖਿਆ। ਇਸ ਰੈਲੀ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ੍ਯਮੰਤਰੀ ਸੁਰਜੀਤ ਸਿੰਘ ਰੱਖੜਾ, ਜਿਲ੍ਹਾ ਜੱਥੇਦਾਰ ਸਵਰਨ ਸਿੰਘ ਚਨਾਰਥਲ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਪਰਦੀਪ ਕੁਮਾਰ ਗਰਗ ਨੇ ਵੀ ਸੰਬੋਧਨ ਕੀਤਾ। ਰਾਜੂ ਖੰਨਾ ਵੱਲੋਂ ਸ. ਬਾਦਲ ਤੇ ਸ. ਮਜੀਠੀਆ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਹਲਕਾ ਸਰਹਿੰਦ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ, ਹਲਕਾ ਬੱਸੀ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ, ਸਾਬਕਾ ਮੈਂਬਰ ਲੋਕ ਸਭਾ ਬੀਬੀ ਸਤਵਿੰਦਰ ਕੌਰ ਧਾਲੀਵਾਲ, ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਯੂਥ ਅਕਾਲੀ ਦਲ ਦੇ ਸੀਨੀ ਆਗੂ ਹਰਸੁਖਿੰਦਰ ਸਿੰਘ ਬੱਬੀ ਬਾਦਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸੀਨੀ ਆਗੂ ਮੱਖਣ ਸਿੰਘ ਲਾਲਕਾ, ਹਲਕਾ ਨਾਭਾ ਦੇ ਇੰਚਾਰਜ ਕਬੀਰਦਾਸ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ, ਬੀਬੀ ਕਿਰਨਦੀਪ ਕੌਰ ਖੰਨਾ ਸੂਬਾ ਸਲਾਹਕਾਰ ਇਸਤਰੀ ਅਕਾਲੀ ਦਲ, ਭਾਈ ਰਵਿੰਦਰ ਸਿੰਘ ਖਾਲਸਾ, ਬੀਬੀ ਮਨਪ੍ਰੀਤ ਕੌਰ ਹੁੰਦਲ ਜਿਲ੍ਹਾ ਪ੍ਰਧਾਨ , ਯੂਥ ਅਕਾਲ਼ੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਮਿਤ ਸਿੰਘ ਰਾਠੀ, ਸੀਨੀ ਯੂਥ ਆਗੂ ਯਾਦਵਿੰਦਰ ਸਿੰਘ ਯਾਦੂ, ਯੂਥ ਆਗੂ ਇੰਦਰਜੀਤ ਸਿੰਘ ਰੱਖੜਾ, ਯੂਥ ਆਗੂ ਅਜੇ ਸਿੰਘ ਲਿਬੜਾ, ਸਾਬਕਾ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਲਿਬੜਾ, ਯੂਥ ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਗਿੱਲ, ਐਸ ਓ ਆਈ ਦੇ ਸਾਬਕਾ ਜੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋ ਇਲਾਵਾਂ ਵੱਡੀ ਗਿਣਤੀ ਚ ਹਲਕੇ ਦੀ ਲੀਡਰਸਿੱਪ ਤੇ ਵਰਕਰ ਹਾਜ਼ਰ ਸਨ।

Send this to a friend