ਅਕਾਲੀ ਦਲ ਦੀ ਮੀਟਿੰਗ ਅੱਜ

ਧੂਰੀ, 23 ਫਰਵਰੀ (ਸੰਨੀ)- ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਅਤੇ ਮੈਂਬਰ ਐਸ.ਜੀ.ਪੀ.ਸੀ. ਜਥੇਦਾਰ ਭੂਪਿੰਦਰ ਸਿੰਘ ਭਲਵਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਲੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਅਕਾਲੀ ਦਲ ਦੀ ਹਲਕਾ ਪੱਧਰੀ ਮੀਟਿੰਗ ਅੱਜ ਸਵੇਰੇ 10:00 ਵਜੇ ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ ਰੱਖੀ ਗਈ ਹੈ, ਜਿਸਨੂੰ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਦਿਹਾਤੀ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਚੰਗਾਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਅਕਾਲੀ ਵਰਕਰਾਂ ਨੂੰ ਮੀਟਿੰਗ ’ਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਦਿਹਾਤੀ ਪ੍ਰਧਾਨ ਪ੍ਰਿਤਪਾਲ ਸਿੰਘ ਹਾਂਡਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਕਲ ਪ੍ਰਧਾਨ ਜਥੇਦਾਰ ਜੋਗਾ ਸਿੰਘ ਘਨੌਰ ਵੀ ਹਾਜ਼ਰ ਸਨ।

Send this to a friend