May 10, 2026 11:00 am

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ 24 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸਬੰਧਤ ਸ਼ਹਿਰਾਂ ਵਿਚ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਸਰਕਾਰ ਨੇ ਨਗਰ ਨਿਗਮ ਲੁਧਿਆਣਾ ਦੀਆਂ ਚੋਣਾਂ ਸਮੇਤ 15 ਜ਼ਿਲਿਆਂ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਹੋਣ ਵਾਲੀਆਂ ਉਪ ਚੋਣਾਂ ਦੇ ਮੱਦੇਨਜ਼ਰ ਇਨਾਂ ਸ਼ਹਿਰਾਂ/ਕਸਬਿਆਂ ਅਧੀਨ ਆਉਂਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ 24 ਫਰਵਰੀ, 2018 ਦਿਨ ਸ਼ਨੀਵਾਰ (ਜਿੱਥੇ ਸ਼ਨੀਵਾਰ ਦੀ ਛੁੱਟੀ ਨਹੀਂ ਕੀਤੀ ਜਾਂਦੀ), ਲਈ ਤਨਖਾਹ ਸਮੇਤ ਹਫਤਾਵਾਰੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ 24 ਫਰਵਰੀ ਨੂੰ ਨਗਰ ਨਿਗਮ ਲੁਧਿਆਣਾ ਅਤੇ ਸੰਗਤ, ਨਥਾਣਾ (ਜ਼ਿਲਾ ਬਠਿੰਡਾ), ਸਰਹਿੰਦ (ਫਤਹਿਗੜ ਸਾਹਿਬ), ਜ਼ੀਰਾ, ਫਿਰੋਜ਼ਪੁਰ, ਫਾਜ਼ਿਲਕਾ, ਦੀਨਾ ਨਗਰ, ਫਤਿਹਗੜ ਚੂੜੀਆਂ, ਗੁਰਦਾਸਪੁਰ, ਕਪੂਰਥਲਾ, ਸੁਲਤਾਨਪੁਰ ਲੋਥੀ, ਪਾਇਲ, ਜਗਰਾਓ (ਲੁਧਿਆਣਾ), ਬੱਧਨੀ ਕਲਾਂ, ਮੋਗਾ, ਬੁਢਲਾਡਾ (ਮਾਨਸਾ), ਪਾਤੜਾਂ, ਰਾਜਪੁਰਾ (ਪਟਿਆਲਾ), ਸੁਜਾਨਪੁਰ (ਪਠਾਨਕੋਟ), ਅਹਿਮਦਗੜ, ਧੂਰੀ (ਸੰਗਰੂਰ), ਬਨੂੜ, ਖਰੜ (ਮੋਹਾਲੀ), ਮਲੋਟ (ਸ੍ਰੀ ਮੁਕਤਸਰ ਸਾਹਿਬ) ਅਤੇ ਭਿਖੀਵਿੰਡ (ਤਰਨਤਾਰਨ) ਦੇ ਕੁਝ ਵਾਰਡਾਂ ਵਿਚ ਉਪ ਚੋਣ ਹੋਣੀ ਹੈ। ਉਨਾਂ ਕਿਹਾ ਕਿ ਇਨਾਂ ਸ਼ਹਿਰਾਂ/ਕਸਬਿਆਂ ਦੀਆਂ ਸਬੰਧਤ ਨਗਰ ਨਿਗਮਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਧੀਨ ਆਉਂਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰਿਆਂ ਵਿਚ ਕੰਮ ਕਰਦੇ ਕਿਰਤੀਆਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ 24 ਫਰਵਰੀ ਦੀ ਤਨਖਾਹ ਸਮੇਤ ਛੁੱਟੀ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਕਿਰਤ ਵਿਭਾਗ ਵੱਲੋਂ ਚਿੱਠੀ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀ ਗਈ ਹੈ।

Send this to a friend