ਗੰਭੀਰ ਜ਼ਖਮੀਆਂ ਨੂੰ 50-50 ਤੇ ਘੱਟ ਜ਼ਖਮੀਆਂ ਨੂੰ 20-20 ਹਜ਼ਾਰ ਇਲਾਜ ਲਈ ਦਿੱਤੇ ਜਾਣਗੇ : ਭਾਈ ਲੌਂਗੋਵਾਲ
ਅੰਮ੍ਰਿਤਸਰ, 25 ਫਰਵਰੀ- ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਕਾਲੇ ਘਣੂੰਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਮੌਕੇ ਸ਼ਨਿੱਚਰਵਾਰ ਨੂੰ ਗੈਸੀ ਗੁਬਾਰਿਆਂ ਦਾ ਸਿਲੰਡਰ ਫਟਣ ਕਾਰਨ ਕੁਝ ਬੱਚਿਆਂ ਦੇ ਜ਼ਖਮੀ ਹੋ ਜਾਣ ਦੀ ਘਟਨਾ ਨੂੰ ਦੁਖਮਈ ਦੱਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਭਾਵਿਤਾਂ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅਚਾਨਕ ਵਾਪਰੀ ਇਸ ਘਟਨਾ ਦੌਰਾਨ ਜ਼ਖਮੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਗੰਭੀਰ ਜ਼ਖਮੀਆਂ ਨੂੰ ਇਲਾਜ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਹ-ਪੰਜਾਹ ਹਜ਼ਾਰ ਅਤੇ ਘੱਟ ਜ਼ਖਮੀਆਂ ਨੂੰ ਵੀਹ-ਵੀਰ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।